ਦੁਕਾਨਾਂ ਅੱਗੇ ਰੱਖਿਆ ਸਾਮਾਨ ਜ਼ਬਤ
ਸ਼ਹਿਰ ’ਚ ਟ੍ਰੈਫਿਕ ਜਾਮ ਦੀ ਬਣੀ ਗੰਭੀਰ ਸਮੱਸਿਆ ਨੂੰ ਵੇਖਦੇ ਹੋਏ ਨਗਰ ਕੌਂਸਲ ਵੱਲੋਂਂ ਟ੍ਰੈਫਿਕ ਪੁਲੀਸ ਦੇ ਸਹਿਯੋਗ ਨਾਲ ਇਕ ਵਿਸੇਸ਼ ਮੁਹਿੰਮ ਚਲਾ ਕੇ ਬਾਜ਼ਾਰਾਂ ’ਚ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਗਏ। ਕਾਰਜਸਾਧਕ ਅਫਸਰ...
Advertisement
ਸ਼ਹਿਰ ’ਚ ਟ੍ਰੈਫਿਕ ਜਾਮ ਦੀ ਬਣੀ ਗੰਭੀਰ ਸਮੱਸਿਆ ਨੂੰ ਵੇਖਦੇ ਹੋਏ ਨਗਰ ਕੌਂਸਲ ਵੱਲੋਂਂ ਟ੍ਰੈਫਿਕ ਪੁਲੀਸ ਦੇ ਸਹਿਯੋਗ ਨਾਲ ਇਕ ਵਿਸੇਸ਼ ਮੁਹਿੰਮ ਚਲਾ ਕੇ ਬਾਜ਼ਾਰਾਂ ’ਚ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਗਏ। ਕਾਰਜਸਾਧਕ ਅਫਸਰ ਅਪਰਮਪਾਰ ਸਿੰਘ ਚਹਿਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਅੱਗੇ ਨਾਜਾਇਜ਼ ਰੱਖੇ ਸਾਮਾਨ ਕਾਰਨ ਗੰਭੀਰ ਹੁੰਦੀ ਟ੍ਰੈਫਿਕ ਸਮੱਸਿਆ ਨੂੰ ਵੇਖਦੇ ਹੋਏ ਸਮੂਹ ਦੁਕਾਨਦਾਰਾਂ ਨੂੰ ਜ਼ੁਬਾਨੀ ਤੇ ਮੁਨਾਦੀ ਰਾਹੀਂ ਸਾਮਾਨ ਚੁੱਕ ਕੇ ਨਾਜਾਇਜ਼ ਕਬਜ਼ੇ ਖਤਮ ਕਰਨ ਦੀ ਕਈ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਦੁਕਾਨਦਾਰਾਂ ਨੇ ਨਾਜਾਇਜ਼ ਕਬਜ਼ੇ ਨਹੀਂ ਸਨ ਹਟਾਏ, ਜਿਸ ਕਾਰਨ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਵਿੱਚ ਸਾਰਾ-ਸਾਰਾ ਦਿਨ ਜਾਮ ਲੱਗਿਆ ਰਹਿੰਦਾ ਹੈ। ਦੁਕਾਨਦਾਰਾਂ ਵੱਲੋਂ ਚਿਤਾਵਨੀ ਤੇ ਕੋਈ ਧਿਆਨ ਨਾ ਦੇਣ ਕਾਰਨ ਅੱਜ ਨਗਰ ਕੌਂਸਲ ਵੱਲੋਂ ਇਹ ਕਾਰਵਾਈ ਕਰ ਕੇ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਬਾਹਰ ਸੜਕ ’ਤੇ ਰੱਖਿਆ ਨਾਜਾਇਜ਼ ਸਾਮਾਨ ਜ਼ਬਤ ਕੀਤਾ ਗਿਆ।
Advertisement
Advertisement
×

