DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ: Former MLA Dalvir Singh Goldy

ਮੁੱਖ ਮੰਤਰੀ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਹੋਰ।
Advertisement

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨਾਲ ਕੀਤੀ ਧੱਕੇਸ਼ਾਹੀ ਤੋਂ ਇਲਾਵਾ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ। ਇਸ ਦਾ ਜਬਾਬ ਉਨ੍ਹਾਂ ਨੂੰ ਉਨ੍ਹਾਂ ਦੇ ਲਹਿਜ਼ੇ ਅਨੁਸਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਨਗਰ ਕੌਂਸਲ ’ਤੇ ਆਪਣਾ ਕਬਜ਼ਾ ਕਰਨ ਲਈ ‘ਆਪ’ ਦੇ ਉਮੀਦਵਾਰ ਸਰਕਾਰ ਦੀ ਸ਼ਹਿ ’ਤੇ ਚੋਣ ਲੜ ਰਹੇ ਉਮੀਦਵਾਰਾਂ ਤੇ ਆਮ ਲੋਕਾਂ ਨੂੰ ਡਰਾ ਰਹੇ ਹਨ। ਉਨ੍ਹਾਂ ਕਿਹਾ ਇਸ ਸਿਆਸੀ ਧੱਕੇਸ਼ਾਹੀ ਵਿਰੁੱਧ ਉਹ ਅਦਾਲਤ ਦਾ ਰੁਖ਼ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਡਰਾ ਧਮਕਾ ਕੇ ਚੋਣ ਮੈਦਾਨ ਵਿੱਚੋਂ ਹਟਣ ਲਈ ਮਜਬੂਰ ਕੀਤਾ ਜਾ ਰਿਹਾ। ਇਸ ਸਬੰਧੀ ਲੀਡਰਸ਼ਿਪ ਨਾਲ ਗੱਲਬਾਤ ਕਰ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਹੋਈਆ ਵਧੀਕੀਆਂ ਦਾ ਜਬਾਬ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਦੇਵੇਗੀ।

Advertisement
Advertisement
×