ਸਰਕਾਰ ਵਰਕਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ: ਪ੍ਰਨੀਤ ਕੌਰ

ਸਰਕਾਰ ਵਰਕਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ: ਪ੍ਰਨੀਤ ਕੌਰ

ਨਰਿੰਦਰਪਾਲ ਲਾਲੀ ਦਾ ਸਨਮਾਨ ਕਰਦੇ ਹੋਏ ਪ੍ਰਨੀਤ ਕੌਰ। -ਫੋਟੋ: ਭੰਗੂ

ਪਟਿਆਲਾ: ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਲਾਲੀ (ਸਾਬਕਾ ਐੱਮਸੀ) ਨੂੰ ਪੰਜਾਬ ਸਰਕਾਰ ਵੱਲੋਂ ਪਨਸਪ ਪੰਜਾਬ ਦਾ ਸੂਬਾਈ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ, ਜਿਸ ਤਹਿਤ ਲਾਲੀ ਸਮੇਤ ਇਥੋਂ ਦੇ ਕਾਂਗਰਸੀ ਆਗੂਆਂ ਕੇਕੇ ਮਲਹੋਤਰਾ, ਬਲਿਹਾਰ ਸ਼ਮਸ਼ਪੁਰ, ਹਰਵਿੰਦਰ ਨਿੱਪੀ, ਮੁਲਾਜ਼ਮ ਆਗੂ ਅਜਨੀਸ਼ ਕੁਮਾਰ ਸਮੇਤ ਕਈ ਹੋਰਾਂ ’ਤੇ ਆਧਾਰਿਤ ਇਕ ਵਫ਼ਦ ਪ੍ਰਨੀਤ ਕੌਰ ਦਾ ਧੰਨਵਾਦ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਮੋਤੀ ਬਾਗ ਪੈਲੇਸ ਵਿੱਚ ਪੁੱਜਾ। ਇਸ ਦੌਰਾਨ ਪ੍ਰਨੀਤ ਕੌਰ ਨੇ ਜਿਥੇ ਨਰਿੰਦਰਪਾਲ ਲਾਲੀ ਨੂੰ ਹਾਰ ਪਹਿਨਾ ਕੇ ਸਨਮਾਨਤ ਕੀਤਾ, ਉਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰੰਘ ਦੀ ਅਗਵਾਈ ਹੇਠਲੀ ਸਰਕਾਰ ਪਾਰਟੀ ਵਰਕਰਾਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱੱਧ ਹੈ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All