DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਸਿੱਖਿਆ ਖੇਤਰ ’ਚ ਸੁਧਾਰ ਲਈ ਵਚਨਬੱਧ: ਸੰਧਵਾਂ

ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱੱਚ ਆਧੁਨਿਕ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆ ਬਣਾ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਾਰਾ ਵਿਵੇਕ...

  • fb
  • twitter
  • whatsapp
  • whatsapp
featured-img featured-img
ਕਾਨਵੋਕੇਸ਼ਨ ਦਾ ਉਦਘਾਟਨ ਕਰਦੇ ਹੋਏ ਡਾ. ਗੁਰਪ੍ਰੀਤ ਕੌਰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ।
Advertisement

ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱੱਚ ਆਧੁਨਿਕ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆ ਬਣਾ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਕਾਨਵੋਕੇਸ਼ਨ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨਾਂ ਨਾਲ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਵੀ ਹਾਜ਼ਰ ਸਨ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ ਅਤੇ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਯਤਨਾਂ ਸਦਕਾ ਸਿੱਖਿਆ ਪ੍ਰਣਾਲੀ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ: ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਅਤੇ ਹੋਰ ਉੱਚ ਸਿੱਖਿਆ ਹਾਸਲ ਕਰਕੇ ਮਾਤਾ ਪਿਤਾ ਅਤੇ ਸਮਾਜ ਦਾ ਨਾਮ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏ ਡੀ ਸੀ (ਵਿਕਾਸ) ਰਿੰਪੀ ਗਰਗ, ਬੀ ਡੀ ਪੀ ਓ ਬਬਲਜੀਤ ਕੌਰ, ਕਾਲਜ ਦੀ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ, ਵਿਧਾਇਕ ਅਮਰਗੜ੍ਹ ਦੇ ਭਰਾ ਕੁਲਵੰਤ ਸਿੰਘ, ਪ੍ਰਿੰਸੀਪਲ ਜਗਦੀਪ ਕੌਰ ਅਹੂਜਾ, ਵਾਈਸ ਪ੍ਰਿੰਸੀਪਲ ਪ੍ਰੋ. ਮੁਹੰਮਦ ਹਲੀਮ ਸ਼ਿਆਮਾ, ਡਾ. ਰਾਜੂ ਰੋਸ਼ਾ ਮੌਜੂਦ ਸਨ।

Advertisement
Advertisement
×