DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਚਨਬੱਧ: ਹਡਾਣਾ

ਹਲਕਾ ਸਨੌਰ ਦੇ ਕਈ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

  • fb
  • twitter
  • whatsapp
  • whatsapp
featured-img featured-img
ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਰਣਜੋਧ ਹਡਾਣਾ।
Advertisement

ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ’ਚ ਸਨੌਰ ਦੇ ਨਵੇਂ ਹਲਕਾ ਇੰਚਾਰਜ ਬਣਾਏ ਗਏ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਨੌਜਵਾਨ ‘ਆਪ’ ਵਿੱਚ ਸ਼ਾਮਲ ਹੋ ਗਏ। ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਭਾਵੇਂ ਸਨੌਰ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਰਾਹੀਂ ਵੀ ਅਨੇਕਾਂ ਲੋਕ ਆਪ ਨਾਲ ਜੁੜੇ ਹਨ ਪਰ ਹਰਕੇ ਆਗੂ ਦਾ ਕੰਮ ਕਰਨ ਦਾ ਆਪੋ ਆਪਣਾ ਢੰਗ ਹੁੰਦਾ ਹੈ। ਇਸ ਤਰ੍ਹਾਂ ਪਠਾਣਮਾਜਰਾ ਵੱਲੋਂ ਆਪਣੀ ਹੀ ਸਰਕਾਰ ਖਿਲਾਫ਼ ਬਗਾਵਤ ਕਰਨ ਮਗਰੋਂ ਹਾਈਕਮਾਨ ਵੱਲੋਂ ਸਨੌਰ ਦੇ ਨਵੇਂ ਹਲਕਾ ਇੰਚਾਰਜ ਬਣਾਏ ਗਏ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਪਿੰਡ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ਉਨ੍ਹਾਂ ਵੱਲੌਂ ਨਿੱਤ ਕਈ ਕਈ ਪ੍ਰੋਗਰਾਮ ਕੀਤੇ ਜਾ ਰਹੇ ਹਨ। ਰਣਜੋਧ ਸਿੰਘ ਹਡਾਣਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਵੀ ਹਨ ਤੇ ਉਨ੍ਹਾਂ ਦੀ ‘ਆਪ’ ਦੀ ਕੇਂਦਰੀ ਹਾਈਕਮਾਨ ’ਚ ਵੀ ਚੰਗੀ ਭੱਲ ਹੈ ਜਿਸ ਤਹਿਤ ਹਾਈਕਮਾਨ ਤੋਂ ਮਿਲ ਰਹੇ ਸਹਿਯੋਗ ਦੇ ਤਹਿਤ ਉਨ੍ਹਾਂ ਵੱਲੋਂ ਰੋਜ਼ਾਨਾ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹੀ ਉਨ੍ਹਾਂ ਵੱਲੋਂ ਐਤਕੀਂ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਵੀ ਕਈ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸ੍ਰ੍ਰੀ ਹਡਾਣਾ ਦਾ ਕਹਿਣਾ ਸੀ ‘ਆਪ’ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਲੋਕਾਂ ਦੀਆਂ ਹੜ੍ਹਾਂ ਸਬੰਧੀ ਸਮੱਸਿਆਵਾਂ ਦਾ ਹੱਲ ਕਰਨ ਵਚਨਨਬੱਧ ਹੈ ਤੇ ਸਰਕਾਰ ਇਸ ਸਬੰਧੀ ਮਹੱਤਵਪੂਰਣ ਫੈਸਲੇ ਲੈ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪਰਦੀਪ ਜੋਸ਼ਨ, ਸਨੌਰ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਬਿੱਟੂ ਸਰਪੰਚ ਰਾਠੀਆਂ, ਸਰਪੰਚ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ , ਲਾਭ ਸਿੰਘ, ਗਗਨ ਸਿੰਘ, ਮਨਬੀਰ ਸਿੰਘ ਤੇ ਧੀਰਜ ਕੁਮਾਰ ਆਦਿ ਵੀ ਮੌਜੂਦ ਸਨ।

Advertisement
Advertisement
×