ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਮੀਟਿੰਗ
ਰਾਜਪੁਰਾ: ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਏਪੀ ਜੈਨ ਹਸਪਤਾਲ ਰਾਜਪੁਰਾ ਦੀ ਇਕ ਸਬ ਕਮੇਟੀ ਬਣਾਈ ਗਈ। ਇਸ ਦੌਰਾਨ ਸਰਬਸੰਮਤੀ ਨਾਲ ਗੁਰਜੰਟ ਸਿੰਘ ਨੂੰ ਪ੍ਰਧਾਨ, ਗੁਰਦੀਪ...
Advertisement
ਰਾਜਪੁਰਾ: ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਏਪੀ ਜੈਨ ਹਸਪਤਾਲ ਰਾਜਪੁਰਾ ਦੀ ਇਕ ਸਬ ਕਮੇਟੀ ਬਣਾਈ ਗਈ। ਇਸ ਦੌਰਾਨ ਸਰਬਸੰਮਤੀ ਨਾਲ ਗੁਰਜੰਟ ਸਿੰਘ ਨੂੰ ਪ੍ਰਧਾਨ, ਗੁਰਦੀਪ ਸਿੰਘ ਨੂੰ ਚੇਅਰਮੈਨ, ਭੈਣ ਪਰਮਜੀਤ ਕੌਰ ਨੂੰ ਡਿਪਟੀ ਚੇਅਰਮੈਨ, ਰਾਖੀ ਨੂੰ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੂੰ ਜਨਰਲ ਸਕੱਤਰ, ਰਮਨਦੀਪ ਪੀਰੀ ਵਾਲੀਆ ਨੂੰ ਖਜ਼ਾਨਚੀ, ਦਰਸ਼ੀ ਕਾਂਤ ਨੂੰ ਚੀਫ਼ ਐਡਵਾਈਜ਼ਰ, ਗੁਰਜੰਟ ਸਿੰਘ ਜੰਟੀ ਨੂੰ ਮੀਤ ਪ੍ਰਧਾਨ, ਨਿਰਮਲ ਸਿੰਘ ਨੂੰ ਸਲਾਹਕਾਰ, ਮਨਜੀਤ ਸਿੰਘ ਨੂੰ ਜੁਆਇੰਟ ਸੈਕਟਰੀ ਤੇ ਮੰਗਾ ਸਿੰਘ ਐਕਟਿਵ ਮੈਂਬਰ ਚੁਣਿਆ ਗਿਆ। ਇਸ ਮੌਕੇ ਤਹਿਸੀਲ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×