DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Government Projects: ਛਾਜਲੀ ਵਿੱਚ ਬੀ ਡੀ ਪੀ ਓ ਦਫ਼ਤਰ ਦਾ ਨੀਂਹ ਪੱਥਰ ਰੱਖਿਆ

ਵਿੱਤ ਮੰਤਰੀ ਚੀਮਾ ਵੱਲੋਂ ਛੇ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਨਵੇਂ ਬੀ ਡੀ ਪੀ ਓ ਦਫ਼ਤਰ ਦਾ ਨੀਂਹ ਪੱਥਰ ਰੱਖਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਇਥੋਂ ਨੇੜਲੇ ਪਿੰਡ ਛਾਜਲੀ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ ਡੀ ਪੀ ਓ) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਅਤੇ ਟੱਕ ਲਗਾ ਕੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਦਫ਼ਤਰ ਪੇਂਡੂ ਪ੍ਰਸ਼ਾਸਨ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣ ਦੇ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਮਹੀਨੇ ਪਹਿਲਾਂ ਇਸ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਸੀ। ਵਿੱਤ ਮੰਤਰੀ ਨੇ ਦੱਸਿਆ ਕਿ 6600 ਵਰਗ ਫੁੱਟ ਵਿੱਚ ਉਸਾਰੇ ਜਾਣ ਵਾਲੇ ਇਸ ਭਵਨ ਨੂੰ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇੱਥੇ ਰਿਸੈਪਸ਼ਨ, ਚੇਅਰਮੈਨ ਰੂਮ, ਬੀ ਡੀ ਪੀ ਓ ਰੂਮ, ਸਟਾਫ਼ ਹਾਲ, ਮੀਟਿੰਗ ਹਾਲ, ਰਿਕਾਰਡ ਰੂਮ, ਵੇਟਿੰਗ ਏਰੀਆ, ਨਰੇਗਾ ਸਟਾਫ਼ ਰੂਮ ਤੇ ਪਖਾਨਿਆਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਚੀਮਾ ਨੇ ਕਿਹਾ ਕਿ ਸਰਕਾਰ ਦੀ ਵਿਕਾਸ-ਦ੍ਰਿਸ਼ਟੀ ਸਿਰਫ਼ ਇਮਾਰਤਾਂ ਉਸਾਰਨ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦਾ ਸਮਾਂ ਬਚਾਉਣ, ਪ੍ਰਸ਼ਾਸਕੀ ਪਹੁੰਚ ਸੁਖਾਲੀ ਬਣਾਉਣ ਤੇ ਪੇਂਡੂ ਜੀਵਨ ਵਿੱਚ ਸਹੂਲਤਾਂ ਦਾ ਘੇਰਾ ਵਧਾਉਣ ਨਾਲ ਜੁੜੀ ਹੋਈ ਹੈ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗ

ਸੰਗਰੂਰ (ਖੇਤਰੀ ਪ੍ਰਤੀਨਿਧ): ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸੰਗਰੂਰ ਵਿੱਚ ਵਿਲੇਜ ਅੇ ਵਾਰਡ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ। ਸ੍ਰੀ ਚੀਮਾ ਨੇ ਕਿਹਾ ਕਿ ਇਹ ਮੁਹਿੰਮ ਨਸ਼ਾ ਛੱਡਣ ਵਾਲਿਆਂ ਲਈ ਵਰਦਾਨ ਤੇ ਤਸਕਰਾਂ ਲਈ ਆਫ਼ਤ ਬਣੀ ਹੈ। ਉਨ੍ਹਾਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਪੰਚਾਇਤਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਵਧਾ ਕੇ ਇਸ ਮੁਹਿੰਮ ਨੂੰ ਹਰ ਘਰ ਦੀ ਸਾਂਝੀ ਆਵਾਜ਼ ਬਣਾਉਣ ਦਾ ਸੱਦਾ ਦਿੱਤਾ। ਉਧਰ, ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਨਸ਼ੇ ਦੀ ਮੰਗ ਘਟਾਉਣਾ ਵੀ ਬਰਾਬਰ ਅਹਿਮ ਹੈ। ਇਸ ਮੌਕੇ ਡੀ ਸੀ ਪੂਨਮਦੀਪ ਕੌਰ, ਐੱਸ ਐੱਸ ਪੀ ਡਾ. ਰਵਜੋਤ ਕੌਰ ਗਰੇਵਾਲ, ਸਿਵਲ ਸਰਜਨ ਡਾ. ਅਮਰਜੀਤ ਕੌਰ ਆਦਿ ਹਾਜ਼ਰ ਸਨ।

Advertisement
Advertisement
×