ਸਰਕਾਰ ਫ਼ਸਲਾਂ ਦੇ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੰਦੂਮਾਜਰਾ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ’ਚ ਜਲਦੀ ਤੋਂ ਜਲਦੀ ਗਿਰਦਾਵਰੀਆਂ ਕਰਵਾ ਕੇ ਫ਼ਸਲਾਂ ਦੇ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੀ ਜਾਵੇ। ਪ੍ਰੇਮ ਸਿੰਘ ਚੰਦੂਮਾਜਰਾ ਅੱਜ ਟਾਂਗਰੀ ਨੇੜਲੇ ਪਿੰਡ ਮੌਹਲਗੜ੍ਹ...
Advertisement
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ’ਚ ਜਲਦੀ ਤੋਂ ਜਲਦੀ ਗਿਰਦਾਵਰੀਆਂ ਕਰਵਾ ਕੇ ਫ਼ਸਲਾਂ ਦੇ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੀ ਜਾਵੇ। ਪ੍ਰੇਮ ਸਿੰਘ ਚੰਦੂਮਾਜਰਾ ਅੱਜ ਟਾਂਗਰੀ ਨੇੜਲੇ ਪਿੰਡ ਮੌਹਲਗੜ੍ਹ ਵਿੱਚ ਹੜ੍ਹ ਕਾਰਨ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪਿੰਡ ਸਰਾਲਾ ਕਲਾਂ ਕੋਲ ਨਰਵਾਣਾ ਬਰਾਂਚ ਵਿੱਚ ਪਾੜ ਕਾਰਨ ਘੱਗਰ ਦਾ ਪਾਣੀ ਨਹਿਰ ਵਿੱਚ ਜਾ ਰਿਹਾ ਹੈ ਤੇ ਅੱਗੇ ਹਰਿਆਣਾ ਵਿੱਚ ਨਹਿਰ ਦੇ ਗੇਟ ਖੋਲ੍ਹ ਕੇ ਟਾਂਗਰੀ ਨਦੀ ਵਿੱਚ ਪਾਣੀ ਛੱਡ ਦਿੱਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਵੀ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਹਰਿਆਣਾ ਸਰਕਾਰ ਨੂੰ ਕਹਿ ਕੇ ਇਹ ਗੇਟ ਬੰਦ ਕਰਵਾਏ ਜਾਣ। ਉਪਰੰਤ ਉਨ੍ਹਾਂ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੀ ਰਾਬਤਾ ਕਾਇਮ ਕਰਕੇ ਪਾਣੀ ਥੋੜ੍ਹ ਥੋੜ੍ਹਾ ਛੱਡਣ ਲਈ ਕਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਲਕੇ ’ਚ ਜਲਦੀ ਤੋਂ ਜਲਦੀ ਗਿਰਦਾਵਰੀਆਂ ਕਰਵਾ ਕੇ ਇਸ ਦੀ ਰਿਪੋਰਟ ਕੇਂਦਰ ਨੂੰ ਭੇਜੀ ਜਾਵੇ। ਇਸ ਮੌਕੇ ਜਗਜੀਤ ਸਿੰਘ ਕੋਹਲੀ ਤੇ ਮਲਕੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
Advertisement
Advertisement