ਹੜ੍ਹ ਪ੍ਰਭਾਵਿਤ ਖੇਤਰਾਂ ’ਚ ਡੀਜ਼ਲ ’ਤੇ ਵੈਟ ਮੁਆਫ਼ ਕਰੇ ਸਰਕਾਰ: ਯਾਦੂ
ਪੰਜਾਬ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਫਰੰਟ ਦੇ ਸੂਬਾਈ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਈ। ਇਸ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ’ਚ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਹੀ...
Advertisement
ਪੰਜਾਬ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਫਰੰਟ ਦੇ ਸੂਬਾਈ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਈ। ਇਸ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ’ਚ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਹੀ ਫੇਲ੍ਹ ਕਰਾਰ ਦਿੱਤਾ। ਜਥੇਬੰਦੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕਿਸਾਨਾਂ ਨੂੰ ਡੀਜ਼ਲ ’ਤੇ ਵੈਟ ਤੋਂ ਰਾਹਤ ਦੇਣ ਦੀ ਮੰਗ ਵੀ ਕੀਤੀ, ਨਾਲ ਹੀ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਡੀਜ਼ਲ ’ਤੇ ਸਬਸਿਡੀ ਦੇਣ ਦੀ ਮੰਗ ਵੀ ਕੀਤੀ ਗਈ। ਸ੍ਰੀ ਯਾਦੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਹੁਣ ਕਣਕ ਦੀ ਬਿਜਾਈ ਸਣੇ ਖੇਤੀਬਾਣੀ ਸਬੰਧੀ ਡੀਜ਼ਲ ਦੀ ਹਰ ਤਰ੍ਹਾਂ ਦੀ ਲੋੜ ਸਬੰਧੀ ਡੀਜ਼ਲ ’ਤੇ ਵੈਟ ਮੁਆਫ਼ ਕਰਨ ਸਣੇ ਕਿਸਾਨਾਂ ਨੂੰ ਡੀਜ਼ਲ ’ਤੇ ਸਬਸਿਡੀ ਵੀ ਦਿੱਤੀ ਜਾਵੇ। ਇਸ ਮੌਕੇ ਅਮਰਿੰਦਰ ਸਿੰਘ, ਐਤਪਾਲ ਸਿੰਘ ਬਰਾੜ ਨੇ ਵੀ ਮੀਟਿੰਗ ’ਚ ਸੰਬੋਧਨ ਕੀਤਾ।
Advertisement
Advertisement
