DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਟਿਆਲਾ ਵਿੱਚ ਗਣਤੰਤਰ ਦਿਵਸ ’ਤੇ ਰਾਜਪਾਲ ਲਹਿਰਾਉਣਗੇ ਤਿਰੰਗਾ

ਏ ਡੀ ਸੀ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

  • fb
  • twitter
  • whatsapp
  • whatsapp
Advertisement
ਐਤਕੀ ਪਟਿਆਲਾ ’ਚ ਗਣਤੰਤਰ ਦਿਵਸ ’ਤੇ 26 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਥਾਨਕ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਪੋਲੋ ਗਰਾਊਂਡ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਦੇ ਇਸ ਰਾਜ ਪੱਧਰੀ ਸਮਾਗਮ ’ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਉਧਰ ਇਸ ਸਮਾਰੋਹ ਦੀਆਂ ਤਿਆਰੀਆਂ ਬਾਬਤ ਏ ਡੀ ਸੀ (ਜ) ਸਿਮਰਪ੍ਰੀਤ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਿਆਰੀ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋੜੀਂਦੀਆ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਰਾਜਪਾਲ ਵੱਲੋਂ ਪੰਜਾਬ ਵਾਸੀਆਂ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ ਜਾਵੇਗਾ। ਉਹ ਪਰੇਡ ਦਾ ਨਿਰੀਖਣ ਕਰਨ ਮਗਰੋਂ ਮਾਰਚ ਪਾਸਟ ਤੋਂ ਸਲਾਮੀ ਲੈਂਦਿਆਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕਰਨਗੇ। ਸਿਮਰਪ੍ਰੀਤ ਕੌਰ ਨੇ ਸਮਾਗਮ ਲਈ ਸ਼ਾਨਦਾਰ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ, ਗਿੱਧਾ, ਭੰਗੜਾ, ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਦੀਆਂ ਤਿਆਰੀਆਂ ਸਮੇਤ ਸਾਫ਼-ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

Advertisement

ਏ ਡੀ ਸੀ ਨੇ ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਮੇਤ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਤਾਕੀਦ ਵੀ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਆਰ ਟੀ ਓ ਬਬਨਦੀਪ ਸਿੰਘ ਵਾਲੀਆ, ਐਸ ਪੀ ਪਲਵਿੰਦਰ ਚੀਮਾ ਆਦਿ ਅਧਿਕਾਰੀ ਵੀ ਮੌਜੂਦ ਸਨ।

Advertisement

Advertisement
×