ਦੇਵੀਗੜ੍ਹ: ਬੀਤੇ ਦਿਨੀਂ ਪਿੰਡ ਮੀਰਾਂਪੁਰ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਆਏ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਖੇਤੀ ਤੇ ਖਰਚੇ ਵਧਣ ਕਾਰਨ ਖੇਤੀ ਹੁਣ ਲਾਹੇਵੰਦਾ ਧੰਦਾ ਨਹੀਂ ਰਿਹਾ ਅਤੇ ਦੂਜਾ ਇਸ ਵਾਰ ਪੰਜਾਬ ਵਿੱਚ ਮੌਸਮ ਦੀ ਖਰਾਬੀ ਕਾਰਨ ਕਣਕ ਦਾ ਝਾੜ ਪਹਿਲਾਂ ਨਾਲੋਂ 35 ਫੀਸਦੀ ਘੱਟ ਨਿਕਲਣ ਕਾਰਨ ਵੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਤਮ ਹੱਤਿਆਵਾਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਵੇ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸ਼ੇਖੂਪੁਰ, ਦਵਿੰਦਰਪਾਲ ਸਿੰਘ ਚੱਢਾ, ਸੁਖਦੇਵ ਸਿੰਘ ਮੀਰਾਂਪੁਰ, ਕੁਲਵਿੰਦਰ ਸਿੰਘ ਤੇ ਗੁਲਜ਼ਾਰ ਸਿੰਘ ਭੁੱਨਰਹੇੜੀ ਅਤੇ ਕਰਨੈਲ ਸਿੰਘ ਮੀਰਾਂਪੁਰ, ਵਰਿੰਦਰ ਡਕਾਲਾ ਪੀਏ ਆਦਿ ਸ਼ਾਮਲ ਸਨ। -ਪੱਤਰ ਪ੍ਰੇਰਕ