ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਮਈ
ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ, ਜਿਸ ਦੌਰਾਨ ਉਨ੍ਹਾਂ ਨੇ ਦੋਸ਼ ਲਾਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪਟਿਆਲਾ ਦੇ ‘ਵਿਕਾਸ ਕਾਰਜਾਂ’ ਲਈ ਜਿਹੜੇ ਕਰੋੜਾਂ ਰੁਪਏ ਦਿੱਤੇ ਸਨ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਪਸ ਲੈ ਲਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਅਕਾਲੀਆਂ ਵੱਲੋਂ ਪਟਿਆਲਾ ਦੀ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਅਕਾਲੀਆਂ ਦੀ ਤਰਜ਼ ’ਤੇ ਪਟਿਆਲਾ ਸ਼ਹਿਰ ਨਾਲ ਵਿਤਕਰਾ ਸ਼ੁਰੂ ਕਰ ਦਿੱਤਾ ਹੈ।