ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਨਾਲ ਹੋਈ। ਮੀਟਿੰਗ ਵਿੱਚ ਤਕਰੀਬਨ ਇੱਕ ਦਰਜਨ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੈਡੀਕਲ ਸੁਪਰਡੈਂਟ ਵੱਲੋਂ ਮੰਗਾਂ ਤੇ ਸਦਭਾਵਨਾ ਭਰੇ ਮਾਹੌਲ ਵਿੱਚ ਇਨ੍ਹਾਂ...
Advertisement
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਨਾਲ ਹੋਈ। ਮੀਟਿੰਗ ਵਿੱਚ ਤਕਰੀਬਨ ਇੱਕ ਦਰਜਨ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੈਡੀਕਲ ਸੁਪਰਡੈਂਟ ਵੱਲੋਂ ਮੰਗਾਂ ਤੇ ਸਦਭਾਵਨਾ ਭਰੇ ਮਾਹੌਲ ਵਿੱਚ ਇਨ੍ਹਾਂ ’ਤੇ ਅਮਲ ਕਰਵਾਉਣ ਦਾ ਫ਼ੈਸਲਾ ਕੀਤਾ। ਮੀਟਿੰਗ ਵਿੱਚ ਯੂਨੀਅਨ ਵੱਲੋਂ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਸ਼ਿਵ ਚਰਨ, ਧਰਮਿੰਦਰ, ਮੀਨੂੰ, ਨੱਥਨੀ, ਸੁਨੀਤਾ ਆਦਿ ਸ਼ਾਮਲ ਹੋਏ ਅਤੇ ਇਨ੍ਹਾਂ ਮੰਗਾਂ ਤੇ 10 ਦਿਨਾਂ ਦੇ ਵਿੱਚ ਅਮਲ ਕੀਤਾ ਜਾਵੇਗਾ।
Advertisement
Advertisement
×