ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 21 ਸਤੰਬਰ
ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਹੇਠ ਅੱਜ ਇਥੇ ਇੱਕ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਨੇ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਵੀ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਹਨ। ਇਸ ਵਿਸ਼ੇਸ਼ ਮੀਟਿੰਗ ਵਿੱਚ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਲਈ ਰਣਨੀਤੀ ਤਿਆਰ ਕੀਤੀ ਗਈ।
ਇਸ ਮੀਟਿੰਗ ਵਿੱਚ ਸੂਬਾ ਸਕੱਤਰ ਪ੍ਰੋ. ਗੁਲਸ਼ਨਦੀਪ ਕੌਰ , ਪ੍ਰੋ.ਫਲਵਿੰਦਰ ਵਰਮਾ ਪ੍ਰਧਾਨ ਸੈਂਟਰਲ ਜ਼ੋਨ , ਪ੍ਰੋ .ਅਰਮਿੰਦਰ ਸਿੰਘ ਪ੍ਰਧਾਨ ਮਾਲਵਾ ਜ਼ੋੋਨ-1 ਪ੍ਰਧਾਨ, ਪ੍ਰੋ.ਹੁਕਮ ਚੰਦ ਪ੍ਰਧਾਨ ਮਾਲਵਾ ਜ਼ੋਨ-2, ਪ੍ਰੋ.ਜੋਗਾ ਸਿੰਘ ਪ੍ਰਧਾਨ ਮਾਝਾ ਜ਼ੋੋਨ, ਪ੍ਰੋ. ਲਖਵਿੰਦਰ ਸਿੰਘ ਅਤੇ ਹੋਰ ਸੂਬਾ ਆਗੂਆਂ ਨੇ ਭਾਗ ਲਿਆ।