DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gurdev Singh Tiwana ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬਿੰਦਰ ਕੌਰ ਨੇ ਚੇਅਰਪਰਸਨ ਦੀ ਕੁਰਸੀ ਸਾਂਭੀ; ਸੌਂਦ, ਡਾ. ਬਲਬੀਰ, ਬਰਿੰਦਰ ਗੋਇਲ ਰਹੇ ਮੌਜੂਦ

  • fb
  • twitter
  • whatsapp
  • whatsapp
featured-img featured-img
ਗੁਰਦੇਵ ਟਿਵਾਣਾ ਵੱਲੋਂ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ, ਡਾ. ਬਲਬੀਰ ਸਿੰਘ, ਬਰਿੰਦਰ ਗੋਇਲ ਅਤੇ ਹੋਰ।
Advertisement

‘ਆਪ’ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਬਿੰਦਰ ਕੌਰ ਨੇ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਇੱਥੇ ਸਰਹਿੰਦ ਰੋਡ ’ਤੇ ਸਥਿਤ ਜਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਸੁਖਮਨੀ ਸਾਹਿਬ ਦੇ ਪਾਠ ਵੀ ਕਰਵਾਏ ਗਏ। ਇਸ ਮੌਕੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਜੌੜਾਮਾਜਰਾ, ਅਜੀਤਪਾਲ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਬਾਜ਼ੀਗਰ, ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਬਰਸਟ ਅਤੇ ਮੇਅਰ ਕੁੰਦਨ ਗੋਗੀਆ ਹਾਜ਼ਰ ਸਲ। ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਨਵੀਂ ਟੀਮ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰੇਗੀ। ਸੌਂਦ ਨੇ ਸਧਾਰਨ ਪਰਿਵਾਰ ਵਿੱਚ ਜਨਮੇ ਗੁਰਦੇਵ ਟਿਵਾਣਾ ਦੀਆਂ ਪਾਰਟੀ ਤੇ ਲੋਕਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਅਜਿਹੇ ਲੋਕਾਂ ਨਾਲ ਜੁੜੇ ਵਾਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ। ਨਵੇਂ ਚੇਅਰਮੈਨ ਗੁਰਦੇਵ ਟਿਵਾਣਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਤੇਜਿੰਦਰ ਮਹਿਤਾ, ਹਰਪਾਲ ਵਿਰਕ, ਬਲਕਾਰ ਗੱਜੂਮਾਜਰਾ, ਬਲਵਿੰਦਰ ਝਾੜਵਾਂ, ਜੱਸੀ ਸੋਹੀਆਂਵਾਲਾ, ਵਿੱਕੀ ਘਨੌਰ, ਵੀਰਪਾਲ ਕੌਰ ਚਹਿਲ, ਬਲਿਹਾਰ ਚੀਮਾ, ਮੇਘ ਚੰਦ ਸ਼ੇਰਮਾਜਰਾ, ਗੁਰਪ੍ਰੀਤ ਧਮੋਲੀ,ਮਨਿੰਦਰ ਫਰਾਂਸਵਾਲਾ ਹਾਜ਼ਰ ਸਨ।

Advertisement

Advertisement
Advertisement
×