ਗੁਰਦੁਆਰੇ ਦੀ ਇਮਾਰਤ: ਨਗਰ ਕੌਂਸਲ ਤੇ ਕਲੋਨੀਆਂ ਦੀ ਸੰਗਤ ਆਹਮੋ-ਸਾਹਮਣੇ

ਗੁਰਦੁਆਰੇ ਦੀ ਇਮਾਰਤ: ਨਗਰ ਕੌਂਸਲ ਤੇ ਕਲੋਨੀਆਂ ਦੀ ਸੰਗਤ ਆਹਮੋ-ਸਾਹਮਣੇ

ਨਗਰ ਕੌਂਸਲ ਅਧਿਕਾਰੀਆਂ ਦਾ ਵਿਰੋਧ ਕਰਦੇ ਹੋਏ ਕਲੋਨੀਆਂ ਦੇ ਵਸਨੀਕ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 29 ਜੂਨ

ਇੱਥੋਂ ਦੀ ਨਗਰ ਕੌਂਸਲ ਦੀ ਹਦੂਦ ਵਿੱਚ ਆਉਂਦੇ ਪਿੰਡ ਨੀਲਪੁਰ ਦੇ ਖੇਡ ਸਟੇਡੀਅਮ ਨੇੜਲੇ ਗੁਰਦੁਆਰਾ ਸਾਹਿਬ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਇਮਾਰਤ ਨੂੰ ਲੈ ਕੇ ਨਗਰ ਕੌਂਸਲ ਅਤੇ ਨੇੜਲੀਆਂ ਕਲੋਨੀਆਂ ਦੇ ਵਸਨੀਕ ਆਹਮੋ-ਸਾਹਮਣੇ ਆ ਗਏ ਹਨ। ਇਸ ਮੌਕੇ ਹਰਭਜਨ ਸਿੰਘ ਸਮੇਤ ਹੋਰਨਾਂ ਕਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਵਿੱਚ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ, ਉਹ ਸਾਲ 2007 ਵਿੱਚ ਗ੍ਰਾਮ ਪੰਚਾਇਤ ਨੀਲਪੁਰ ਵੱਲੋਂ ਮਤਾ ਪਾਸ ਕਰ ਕੇ ਗੁਰਦੁਆਰਾ ਸਾਹਿਬ ਲਈ ਦਿੱਤੀ ਗਈ ਸੀ। ਉਸੇ ਜਗ੍ਹਾ ’ਤੇ ਨੇੜਲੀ ਕਲੋਨੀਆਂ ਪੀਰ ਕਲੋਨੀ, ਭਟੇਜਾ ਕਲੋਨੀ, ਗ੍ਰੀਨ ਫੇਜ 2 ਕਲੋਨੀ ਅਤੇ ਸਤਨਾਮ ਨਗਰ ਸਮੇਤ ਹੋਰਨਾਂ ਕਲੋਨੀਆਂ ਦੀ ਸੰਗਤ ਵੱਲੋਂ ਉਸਾਰੀ ਗਈ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਗੁਰ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ, ਪਰ ਹੁਣ ਨਗਰ ਕੌਂਸਲ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਆਪਣੀ ਮਾਲਕੀ ਦੱਸ ਕੇ ਖਾਲੀ ਕਰਨ ਲਈ ਕਿਹਾ ਜਾ ਰਿਹਾ ਹੈ ਜੋ ਸੰਗਤ ਕਦੇ ਵੀ ਸਹਿਣ ਨਹੀਂ ਕਰੇਗੀ।

ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਾਲੀ ਇਮਾਰਤ ਨੀਲਪੁਰ ਦੇ ਖੇਡ ਸਟੇਡੀਅਮ ਦਾ ਹਿੱਸਾ ਹੈ। ਅੱਜ ਉਹ ਡਿਊਟੀ ਮੈਜਿਸਟ੍ਰੇਟ-ਕਮ-ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਨਾਲ ਨੇੜਲੀ ਕਲੋਨੀਆਂ ਦੇ ਵਸਨੀਕਾਂ ਨੂੰ ਇਹ ਸੁਨੇਹਾ ਦੇਣ ਲਈ ਗਏ ਸਨ ਕਿ ਸਟੇਡੀਅਮ ਦੇ ਹਿੱਸੇ- ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨੇੜਲੇ ਗੁਰੂ ਘਰ ਵਿੱਚ ਕਰ ਕੇ ਨਗਰ ਕੌਂਸਲ ਦੇ ਸਪੁਰਦ ਕੀਤਾ ਜਾਵੇ। ਇਸੇ ਦੌਰਾਨ ਕਲੋਨੀ ਵਾਸੀਆਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਣ ਦਾ ਵਿਰੋਧ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All