ਉੜੀਸਾ ਦੇ ਵਿਧਾਇਕ ਪਰਿਵਾਰ ਸਣੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨਤਮਸਤਕ

ਉੜੀਸਾ ਦੇ ਵਿਧਾਇਕ ਪਰਿਵਾਰ ਸਣੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨਤਮਸਤਕ

ਦਿਲੀਪ ਰੇਅ ਤੇ ਉਨ੍ਹਾਂ ਦੀ ਪਤਨੀ ਨੀਲਿਮਾ ਦਾ ਸਨਮਾਨ ਕਰਦੇ ਹੋਏ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ ਤੇ ਹੋਰ। -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 14 ਅਗਸਤ 

ਉੜੀਸਾ ਦੇ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਵਿਧਾਇਕ ਦਿਲੀਪ ਰੇਅ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਪੁੱਜਣ ’ਤੇ ਪ੍ਰਬੰਧਕਾਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਸਾਬਕਾ ਕੋਲਾ ਰਾਜ ਮੰਤਰੀ ਦਿਲੀਪ ਰੇਅ ਅਤੇ ਉਨ੍ਹਾਂ ਦੀ ਪਤਨੀ ਨੀਲਿਮਾ ਰੇਅ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸੁਣਿਆ। ਇਸ ਮੌਕੇ ਸਾਬਕਾ ਮੰਤਰੀ ਦਿਲੀਪ ਰੇਅ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕਾਫੀ ਲੰਮਾ ਸਮਾਂ ਪਹਿਲਾਂ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਸੀ, ਜੋ ਅੱਜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਮਗਰੋਂ ਮਗਰੋਂ ਪਵਿੱਤਰ ਸਰੋਵਰ ’ਚੋਂ ਜਲ ਪ੍ਰਾਪਤ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਮਨ ਨੂੰ ਸਕੂਨ ਮਿਲਿਆ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਗਗਨ ਬੈਂਸ, ਸੁਰਿੰਦਰ ਗਰਗ, ਅਨਿਲ ਗਰਗ ਆਦਿ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਰਾਜ ਮੰਤਰੀ ਦਿਲੀਪ ਰੇਅ ਭਾਜਪਾ ਵਜ਼ਾਰਤ ’ਚ ਕੋਲਾ ਤੇ ਖਾਣ ਰਾਜ ਮੰਤਰੀ ਰਹਿ ਚੁੱਕੇ ਹਨ ਅਤੇ ਹਲਕਾ ਰੁੜਕੇਲਾ ਤੋਂ ਵਿਧਾਇਕ ਵੀ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਮੁੱਖ ਖ਼ਬਰਾਂ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਖ਼ਿਲਾਫ਼ ਕਾਨੂੰਨ...

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਹਜ਼ਾਰ ਤੋਂ ਪੰਦਰਾਂ ਸੌ ਘਾਟੇ ਵਿੱਚ ਨਰਮਾ ਵੇਚਣ ਲਈ ਮਜਬੂਰ ਹੋਏ ਕਿਸਾਨ

ਸ਼ਹਿਰ

View All