ਗੁਰਦੁਆਰਾ ਮੋਤੀ ਬਾਗ ਸਾਹਿਬ ’ਚ ਗੁਰਮਤਿ ਸਮਾਗਮ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਆਗਮਨ ਪੁਰਬ ਮੌਕੇ ਦੇਰ ਰਾਤ ਤੱਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਚੌਹਾਨ ਦੀ ਦੇਖਰੇਖ ਹੇਠਾਂ ਹੋਏ ਇਸ ਸਮਾਗਮ ਵਿਚ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਪ੍ਰਦਮਸ੍ਰੀ ਜਗਜੀਤ ਸਿੰਘ ਦਰਦੀ, ਲੇਖਿਕਾ ਤੇ ਅਰਥ ਸ਼ਾਸਤਰੀ ਪ੍ਰੋ. ਜੀਵਨਜੋਤ ਕੌਰ, ਸਾਬਕਾ ਮੇਅਰ ਅਮਰਿੰਦਰ ਬਜਾਜ ਤੇ ਸੰਜੀਵ ਬਿੱਟੂ ਸਮੇਤ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਵੀ ਗੁਰੂ ਸਾਹਿਬ ਦੇ ਜੀਵਨ ਤੋਂ ਬਲਿਦਾਨ ਤੱਕ ਦੇ ਸਫਰ ਬਾਰੇ ਚਰਚਾ ਕੀਤੀ। ਪ੍ਰਬੰਧਕਾਂ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੀਆਂ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਮਨਦੀਪ ਸਿੰਘ ਭਲਵਾਨ, ਮੈਨੇਜਰ ਮਨਜੀਤ ਸਿੰਘ ਕੌਲੀ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਭੁਪਿੰਦਰ ਸਿੰਘ, ਤਰਲੋਕ ਸਿੰਘ ਤੋਰਾ, ਪ੍ਰਧਾਨ ਪ੍ਰੇਮ ਸਿੰਘ, ਕੰਵਲਜੀਤ ਗੋਨਾ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ ਆਦਿ ਨੇ ਵੀ ਭਰਵਾਂ ਸ਼ਹਿਯੋਗ ਦਿੱਤਾ।