ਅਨਾਜ ਮੰਡੀ ਦੇ ਥਾਣਾ ਮੁਖੀ ਬਣੇ ਗੁਰਨਾਮ ਘੁੰਮਣ
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੇ ਹੁਕਮਾਂ ਤਹਿਤ ਸਬ ਇੰਸਪੈਕਟਰ ਗੁਰਨਾਮ ਸਿੰਘ ਘੁੰਮਣ ਨੂੰ ਥਾਣਾ ਅਨਾਜ ਮੰਡੀ ਪਟਿਆਲਾ ਦਾ ਐਸਐਚਓ ਤਾਇਨਾਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਵੀ ਇਸੇ ਥਾਣੇ ਸਮੇਤ ਜ਼ਿਲ੍ਹਾ ਪਟਿਆਲਾ ਦੇ ਹੋਰ ਵੱਖ-ਵੱਖ ਥਾਣਿਆਂ ਅੰਦਰ ਐਸਐਚਓ...
Advertisement
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੇ ਹੁਕਮਾਂ ਤਹਿਤ ਸਬ ਇੰਸਪੈਕਟਰ ਗੁਰਨਾਮ ਸਿੰਘ ਘੁੰਮਣ ਨੂੰ ਥਾਣਾ ਅਨਾਜ ਮੰਡੀ ਪਟਿਆਲਾ ਦਾ ਐਸਐਚਓ ਤਾਇਨਾਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਵੀ ਇਸੇ ਥਾਣੇ ਸਮੇਤ ਜ਼ਿਲ੍ਹਾ ਪਟਿਆਲਾ ਦੇ ਹੋਰ ਵੱਖ-ਵੱਖ ਥਾਣਿਆਂ ਅੰਦਰ ਐਸਐਚਓ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡੇਢ ਸਾਲ ਪਹਿਲਾਂ ਪਟਿਆਲਾ ਦੇ ਡੀਆਈਜੀ ਵੱਲੋਂ ਗੁਰਨਾਮ ਘੁੰਮਣ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਤਬਦੀਲ ਕਰਨ ਮਗਰੋਂ ਉਥੋਂ ਦੇ ਐਸਐਸਪੀ ਵੱਲੋਂ ਉਨ੍ਹਾਂ ਨੂੰ ਥਾਣਾ ਭਵਾਨੀਗੜ੍ਹ ਵਿਖੇ ਐਸਐਚਓ ਤਾਇਨਾਤ ਕੀਤਾ ਗਿਆ। ਇਸ ਤਰ੍ਹਾਂ 16 ਮਹੀਨੇ ਥਾਣਾ ਭਵਾਨੀਗੜ੍ਹ ਦੇ ਮੁਖੀ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਗੁਰਨਾਮ ਸਿੰਘ ਘੁੰਮਣ ਜ਼ਿਲ੍ਹਾ ਤਬਦੀਲੀ ਤਹਿਤ ਮੁੜ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਆ ਗਏ ਹਨ।
Advertisement
Advertisement
×