ਪੇਂਟਿੰਗ ਮੁਕਾਬਲੇ ’ਚ ਗੁਰਪੁਰਬ ਕੌਰ ਜੇਤੂ
ਦੇਵੀਗੜ੍ਹ: ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਵਿਦਿਆਰਥੀਆਂ ਨੇ ਪਟਿਆਲਾ ਦੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਭਾ ਵਿੱਚ ਕਰਵਾਏ ਆਰਟ ਫੈਸਟ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਅੱਠਵੀਂ ਜਮਾਤ ਦੀ ਵਿਦਿਆਰਥਣ...
Advertisement
ਦੇਵੀਗੜ੍ਹ: ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਵਿਦਿਆਰਥੀਆਂ ਨੇ ਪਟਿਆਲਾ ਦੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਭਾ ਵਿੱਚ ਕਰਵਾਏ ਆਰਟ ਫੈਸਟ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਪੁਰਬ ਕੌਰ ਨੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਆਰਟ ਅਧਿਆਪਕਾ ਸਤਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫਜ਼ਾਈ ਕੀਤੀ।
Advertisement
Advertisement