ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਨਿਯੁਕਤ
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਗੁਰਸ਼ਰਨ ਕੌਰ ਰੰਧਾਵਾ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਯੁਕਤ ਕਰਨ ਨਾਲ ਕਾਂਗਰਸੀ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਨਰਿੰਦਰ ਕੌਰ ਕੰਗ ਵਾਈਸ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ ਤੇ ਭੁਪਿੰਦਰ ਕੌਰ ਕੌਰਜੀਵਾਲਾ ਵਾਈਸ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ ਦੀ ਅਗਵਾਈ ਹੇਠ ਉਨ੍ਹਾਂ ਦਾ ਵਰਕਰਾਂ ਵੱਲੋਂ ਗੁਲਦਸਤੇ ਭੇਟ ਕਰਕੇ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ। ਵਰਕਰਾਂ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੁਰਸ਼ਰਨ ਕੌਰ ਰੰਧਾਵਾ ਮਿਹਨਤੀ ਅਤੇ ਲੋਕ-ਪਿਆਰੇ ਲੀਡਰ ਹਨ, ਜਿਨ੍ਹਾਂ ਨੇ ਦਿਹਾਤੀ ਇਲਾਕਿਆਂ ਵਿੱਚ ਮਹਿਲਾਵਾਂ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਦਲ ਅਤੇ ਦਿਹਾਤੀ ਖੇਤਰਾਂ ਦੀ ਸਿਰਜਨਾਤਮਕ ਮਜ਼ਬੂਤੀ ਨੂੰ ਨਵੀਂ ਰਫ਼ਤਾਰ ਮਿਲੇਗੀ। ਵਰਕਰਾਂ ਨੇ ਉਮੀਦ ਜਤਾਈ ਕਿ ਗੁਰਸ਼ਰਨ ਕੌਰ ਰੰਧਾਵਾ ਆਪਣੀ ਪੁਰਾਣੀ ਮਿਹਨਤ, ਨਿਮਰਤਾ ਅਤੇ ਜਨ-ਸੰਪਰਕ ਦੀ ਕਾਬਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਅਮਰਜੀਤ ਕੌਰ ਤ੍ਰਿਪੜੀ ਜਰਨਲ ਸਕੱਤਰ ਪੰਜਾਬ ਮਹਿਲਾ ਕਾਂਗਰਸ, ਰੁਪਿੰਦਰ ਕੌਰ ਕੌਰਜੀਵਾਲ਼ਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਸੁਖਵਿੰਦਰ ਕੌਰ ਦਿਓਲ ਬਲਾਕ ਪ੍ਰਧਾਨ ਸਨੌਰ, ਜਸਪਾਲ ਕੌਰ ਬਹਾਦਰਗੜ੍ਹ, ਰਾਜਿੰਦਰ ਕੌਰ ਭਿੰਡਰ, ਰੁਕਮਣੀ ਦੇਵੀ ਅਤੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
