ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ
ਦੇਵੀਗੜ੍ਹ: ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੱਧਨ ਸਾਧਾਂ ਦਾ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।...
Advertisement
ਦੇਵੀਗੜ੍ਹ: ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੱਧਨ ਸਾਧਾਂ ਦਾ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਕਮਰਸ ਗਰੁੱਪ ਦੇ ਪੰਜ ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਿਲ ਹੋਏ ਹਨ। ਹਰਮਨ ਕੌਰ ਨੇ 91.4, ਜਸ਼ਨਦੀਪ ਕੌਰ ਨੇ 90 ਫੀਸਦੀ ਤੇ ਮਨਦੀਪ ਕੌਰ ਨੇ 88 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਆਰਟਸ ਗਰੁੱਪ ਦਾ ਨਤੀਜਾ ਵੀ ਸੌ ਫੀਸਦੀ ਰਿਹਾ ਹੈ। ਦਸਵੀਂ ਜਮਾਤ ਵਿੱਚੋਂ ਅਸਨਪ੍ਰੀਤ ਕੌਰ ਨੇ 91 ਫੀਸਦੀ, ਮਨਦੀਪ ਕੌਰ 90 ਫੀਸਦੀ ਅਤੇ ਗੁਰਜੋਤ ਸਿੰਘ 82.4 ਫੀਸਦੀ ਅੰਕ ਲੈ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤੇ ਹਨ। -ਪੱਤਰ ਪ੍ਰੇਰਕ
Advertisement
Advertisement
×