ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਗੋਬਿੰਦ ਸਿੰਘ ਸਕੂਲ ਨੇ ਵਾਲੀਬਾਲ ਟੂਰਨਾਮੈਂਟ ਜਿੱਤਿਆ

ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁਧਨਸਾਧਾਂ ਵਿੱਚ ਮੇਰਾ ਯੁਵਾ ਭਾਰਤ ਪਟਿਆਲਾ ਵੱਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਹ ਸੰਸਥਾ ਭਾਰਤ ਸਰਕਾਰ ਦੇ ਖੇਡ...
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਮਨਦੀਪ ਕੌਰ। -ਫੋਟੋ: ਨੌਗਾਵਾਂ
Advertisement

ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁਧਨਸਾਧਾਂ ਵਿੱਚ ਮੇਰਾ ਯੁਵਾ ਭਾਰਤ ਪਟਿਆਲਾ ਵੱਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਹ ਸੰਸਥਾ ਭਾਰਤ ਸਰਕਾਰ ਦੇ ਖੇਡ ਅਤੇ ਨੌਜਵਾਨ ਮਾਮਲੇ ਦੇ ਮੰਤਰਾਲੇ ਨਾਲ ਸਬੰਧਤ ਹੈ। ਇਸ ਸੰਸਥਾ ਵੱਲੋਂ ਇਲਾਕੇ ਦੇ ਕਲੱਬਾਂ ਤੇ ਸਕੂਲਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਤਰਕੀਬਨ ਅੱਠ ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਗੁਰੂ ਗੋਬਿੰਦ ਸਿੰਘ ਸਕੂਲ ਨੇ ਪਹਿਲਾ ਤੇ ਮਸ਼ੀਂਗਣ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ  ਮਨਦੀਪ ਕੌਰ ਨੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਯੁਵਾ ਭਾਰਤ ਵੱਲੋਂ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਜ਼ਿਲ੍ਹਾ ਯੁਵਾ ਅਫਸਰ ਵੀਰਦੀਪ ਕੌਰ ਦੀ ਅਗਵਾਈ ਵਿੱਚ ਇਹ ਟੂਰਨਾਮੈਂਟ ਸਫਲਤਾ ਪੂਰਵਕ ਸੰਪੰਨ ਹੋਇਆ। ਬਾਬਾ ਸੁਖਦੇਵ ਸਿੰਘ ਸੇਵਾਦਾਰ ਬਾਉਲੀ ਸਾਹਿਬ ਘੜਾਮ, ਬਾਬਾ ਰਤਨ ਸਿੰਘ ਭੂਰੀ ਵਾਲੇ ਵੀ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਉੱਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਨਵਤੇਜ ਸਿੰਘ ਵੇਰਕਾ, ਪ੍ਰੋਫੈਸਰ ਸਰਦਾਰਾ ਸਿੰਘ, ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅੰਟਾਲ ਤੇ ਕੋਚ ਦਰਸ਼ਨ ਸਿੰਘ ਵੀ ਹਾਜ਼ਰ ਸਨ।

Advertisement

Advertisement
Show comments