ਪੱਤਰ ਪ੍ਰੇਰਕ
ਰਾਜਪੁਰਾ, 29 ਅਕਤੂਬਰ
ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜੋਤਿ ਜੋਤ ਦਿਵਸ ਇਥੋਂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਕਥਾ ਕੀਰਤਨ ਦਰਬਾਰ ਸਜਾਏ ਗਏ ਜਿਸ ਦੌਰਾਨ ਕਥਾ ਕੀਰਤਨੀ ਜਥਿਆਂ ਨੇ ਸੰਗਤ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਗੁਰਬਾਣੀ ’ਤੇ ਅਮਲ ਕਰਨ ’ਤੇ ਜ਼ੋਰ ਦਿੱਤਾ ਗਿਆ।