ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਨੌਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਸਮਾਣਾ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਸਮੇਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ।
ਬਾਬਾ ਬਲਬੀਰ ਸਿੰਘ ਅਕਾਲੀ ਨੇ ਇਲਾਕਾ ਵਾਸੀਆਂ ਅਤੇ ਸਮਾਣਾ ਸ਼ਹਿਰ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ, ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ, ਸੁਖਮਨੀ ਸੇਵਾ ਸੁਸਾਇਟੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਸਿੱਧ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨ੍ਹੱਈਆ, ਭਾਈ ਜਸਵੀਰ ਸਿੰਘ ਖਾਲਸਾ, ਗਿਆਨੀ ਰਣਜੋਧ ਸਿੰਘ, ਭਾਈ ਗੁਰਜੋਤ ਸਿੰਘ, ਭਾਈ ਅਮਨਵੀਰ ਸਿੰਘ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਬੀਬੀਆਂ ਨੇ ਹਾਜ਼ਰੀ ਲਵਾਈ। ਬਾਬਾ ਵਿਸ਼ਵਪ੍ਰਤਾਪ ਸਿੰਘ ਨੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਲਈ ਸਹਿਯੋਗ ਦੇਣ ਵਾਲੀਆਂ ਧਾਰਮਿਕ ਸਭਾ ਸੁਸਾਇਟੀਆਂ ਦਾ ਸਨਮਾਨ ਕੀਤਾ। ਗਿਆਨੀ ਜਗਨਜੋਤ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਬਾਬਾ ਜੱਸਾ ਸਿੰਘ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਐੱਸ ਡੀ ਐੱਮ ਰੀਚਾ ਗੋਇਲ, ਕਾਰਜਸਾਧਕ ਅਫਸਰ ਅਪਰਅਪਾਰ ਸਿੰਘ ਚਹਿਲ, ਸੁਰਿੰਦਰ ਸਿੰਘ ਖੇੜਕੀ, ਰਵਿੰਦਰ ਸਿੰਘ ਰਵੀ, ਬੇਅੰਤ ਸਿੰਘ ਪੱਪੀ, ਸਾਬਕਾ ਪ੍ਰਧਾਨ ਕਪੂਰ ਚੰਦ, ਸੁਭਾਸ਼ ਪੰਜਰਥ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਦਰਦ ਹਾਜ਼ਰ ਸਨ।

