ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਜੁਲਾਹਖੇੜੀ ਨੇੜਲੇ ਪਿੰਡ ਸਾਧੂ ਨਗਰ ਵਿੱਚ ਦੀਵਾਲੀ ਦੇ ਸਮਾਗਮ ਵਿੱਚ ਪੁੱਜੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ। ਰਣਜੋਧ ਸਿੰਘ ਹਡਾਣਾ ਨੇ ਖੁਦ ਪਿੰਡ ਦੇ ਚੁਣੇ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਟ...
Advertisement
ਜੁਲਾਹਖੇੜੀ ਨੇੜਲੇ ਪਿੰਡ ਸਾਧੂ ਨਗਰ ਵਿੱਚ ਦੀਵਾਲੀ ਦੇ ਸਮਾਗਮ ਵਿੱਚ ਪੁੱਜੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ। ਰਣਜੋਧ ਸਿੰਘ ਹਡਾਣਾ ਨੇ ਖੁਦ ਪਿੰਡ ਦੇ ਚੁਣੇ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਟ ਕੀਤੀਆਂ। ਇਨ੍ਹਾਂ ਰਾਸ਼ਨ ਕਿੱਟਾਂ ਵਿੱਚ ਆਟਾ, ਚੌਲ, ਦਾਲਾਂ, ਖੰਡ, ਚਾਹ ਪੱਤੀ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸ਼ਾਮਲ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਡਾਣਾ ਨੇ ਕਿਹਾ ਕਿ ਦੀਵਾਲੀ ਦਾ ਅਸਲੀ ਮਤਲਬ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਆਪਣੀਆਂ ਖੁਸ਼ੀਆਂ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕੀਤਾ ਜਾਂਦਾ ਹੈ ਜੋ ਕਿਸੇ ਕਾਰਨ ਕਰਕੇ ਇਨ੍ਹਾਂ ਖੁਸ਼ੀਆਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਵੰਡ ਕੇ ਉਹ ਕੋਈ ਅਹਿਸਾਨ ਨਹੀਂ ਕਰ ਰਹੇ, ਸਗੋਂ ਇਹ ਉਨ੍ਹਾਂ ਦਾ ਸਮਾਜਿਕ ਫਰਜ਼ ਹੈ। ਰਾਸ਼ਨ ਲੈਣ ਵਾਲੇ ਪਰਿਵਾਰਾਂ ਨੇ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਪ੍ਰਦੀਪ ਜੋਸ਼ਨ, ਲਾਲੀ ਰਹਿਲ ਪੀ ਏ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਰਣਜੀਤ ਸਿੰਘ ਸੰਧੂ, ਰਾਜਾ ਧੰਜੂ ਸਰੁਸਤੀਗੜ ਅਤੇ ਗੋਪੀ ਸਰਪੰਚ ਰਾਜਗੜ੍ਹ ਮੌਜੂਦ ਸਨ।
Advertisement
Advertisement