ਹਡਾਣਾ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਇਥੇ ਅੱਜ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਨੇ ਕਈ ਵੱਡੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਦੱਸਿਆ ਕੁੱਲ 4 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਇਹ ਕਾਰਜ ਇਲਾਕੇ ਦੀਆਂ ਸੜਕਾਂ, ਖੇਡ ਸਹੂਲਤਾਂ ਅਤੇ ਸਿਹਤ ਢਾਂਚੇ ਵਿੱਚ ਵੱਡਾ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾ ਸਭ ਤੋਂ ਪਹਿਲਾਂ ਬਲਬੇੜਾ-ਨੌਗਾਵਾਂ ਰੋਡ ਤੋਂ ਕਰਤਾਰਪੁਰ ਤੱਕ ਅਤੇ ਪਟਿਆਲਾ-ਗੁਹਲਾ ਰੋਡ ਤੋਂ ਪੰਜੋਲਾ ਤੱਕ ਜਾਣ ਵਾਲੀਆਂ ਦੋ ਅਹਿਮ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਹਡਾਣਾ ਨੇ ਬਲਬੇੜਾ, ਨਨਾਣਸੂ ਅਤੇ ਮਿਹੋਣ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਹਡਾਣਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਹੈ। ਇਸ ਤੋਂ ਇਲਾਵਾ ਇੱਕ ਨਵੀਂ ਡਿਸਪੈਂਸਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਮੌਕੇ ਰਾਜਬੰਸ ਸਿੰਘ, ਬਲਵਿੰਦਰ ਸਿੰਘ ਕਰਤਾਰਪੁਰ ਰਾਜ ਵਹੀਕਲ ਵਾਲੇ, ਬਲਦੇਵ ਸਿੰਘ ਦੇਵੀਗੜ੍ਹ, ਪ੍ਰਦੀਪ ਜੋਸ਼ਨ, ਲਾਲੀ ਰਹਿਲ ਪੀ ਏ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਹਰਪਿੰਦਰ ਸਿੰਘ ਚੀਮਾ ਤੋਂ ਇਲਾਵਾ, ਸਰਪੰਚਾਂ ਅਤੇ ਸਥਾਨਕ ਲੋਕਾਂ ਨੇ ਹਡਾਣਾ ਦਾ ਧੰਨਵਾਦ ਕੀਤਾ।
