ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਡਾਣਾ ਵੱਲੋਂ ਮਾੜੂ ਵਿੱਚ ਖੇਡ ਮੈਦਾਨਾਂ ਦਾ ਨੀਂਹ ਪੱਥਰ

  ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਮਾੜੂ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਉਪਰੰਤ ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਹਤਮੰਦ ਸਮਾਜ ਦੀ ਰੀੜ੍ਹ ਦੀ ਹੱਡੀ...
Advertisement

  ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਮਾੜੂ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਉਪਰੰਤ ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਹਤਮੰਦ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਅਤੇ ਹਰ ਪਿੰਡ ਵਿੱਚ ਇਹ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹਰ ਪਿੰਡ ਵਿੱਚ ਇਸ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲ ਸਕੇ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਦੁਧਨਸਾਧਾਂ, ਪੰਚਾਇਤ ਸਕੱਤਰ ਸੁਖਪਾਲ ਸਿੰਘ, ਪੰਚਾਇਤ ਸਕੱਤਰ ਜਗਤਾਰ ਸਿੰਘ, ਦਵਿੰਦਰ ਸਿੰਘ ਮਾੜੂ ਬਲਾਕ ਪ੍ਰਧਾਨ, ਸੁਖਦੇਵ ਸਿੰਘ ਮਾਸਟਰ ਬਲਾਕ ਪ੍ਰਧਾਨ, ਰਾਜਾ ਧੰਜੂ ਬਲਾਕ ਪ੍ਰਧਾਨ, ਦਿਪਾਂਸ਼ੂ  ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਛਿੰਦਾ ਬਲਾਕ ਪ੍ਰਧਾਨ, ਲਾਲੀ ਰਹਿਲ ਪੀ ਏ, ਵਿਕਰਮਜੀਤ ਸਿੰਘ ਪੀ ਏ, ਗੁਰਜੀਤ ਸਿੰਘ ਮੀਡੀਆ, ਗੁਰਨਵਲ ਸਿੰਘ ਮੀਡੀਆ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।

Advertisement

Advertisement
Show comments