ਹਡਾਣਾ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਸਨੌਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਸਿੰਘ ਹਡਾਣਾ ਨੇ ਸਨੌਰ ਦੀਆਂ ਮੰਡੀਆਂ ਭੁਨਰਹੇੜੀ, ਪੁਰ ਮੰਡੀ, ਮਰਦਾਂਹੇੜੀ, ਪੰਜੌਲਾ ਤੇ ਬਲਬੇੜਾ ਦਾ ਦੌਰਾ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੁਨਰਹੇੜੀ ਮੰਡੀ ਵਿੱਚ ਉਨ੍ਹਾਂ ਕਿਹਾ ਕਿ...
ਸਨੌਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਸਿੰਘ ਹਡਾਣਾ ਨੇ ਸਨੌਰ ਦੀਆਂ ਮੰਡੀਆਂ ਭੁਨਰਹੇੜੀ, ਪੁਰ ਮੰਡੀ, ਮਰਦਾਂਹੇੜੀ, ਪੰਜੌਲਾ ਤੇ ਬਲਬੇੜਾ ਦਾ ਦੌਰਾ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੁਨਰਹੇੜੀ ਮੰਡੀ ਵਿੱਚ ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਨੂੰ ਕੋਈ ਮੁਸ਼ਕਲ ਪੇਸ਼ ਆਉਣ ਨਹੀਂ ਦਿੱਤੀ ਜਾਵੇਗੀ ਅਤੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਹੜ੍ਹਾਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਹੋ ਚੁੱਕੀ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਰਕਾਰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਹਡਾਣਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੇ ਨਾੜ ਨੂੰ ਅੱਗ ਲਾਉਣ ਤੋਂ ਗ਼ੁਰੇਜ਼ ਕਰਨ ਅਤੇ ਪੱਕਾ ਅਤੇ ਸੁੱਕਾ ਝੋਨਾ ਵੇਚਣ ਲਈ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ’ਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੂੰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਐਸੋਸੀਏਸ਼ਨ ਦੇ ਸੂਬਾ ਸਕੱਤਰ ਅਤੇ ਆੜ੍ਹਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਗੁਰਮੇਜ ਸਿੰਘ, ਤਰਸੇਮ ਕਾਂਸਲ, ਹਰਪ੍ਰੀਤ ਸਿੰਘ ਘੁੰਮਣ, ਭੁਪਿੰਦਰ ਸਿੰਘ, ਰਾਜਾ ਧੰਜੂ, ਦੀਪਾਂਸ਼ੂ ਸਨੌਰ, ਲਾਲੀ ਰਹਿਲ ਤੇ ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਤੇ ਚੌਕੀ ਇੰਚਾਰਜ ਦਲਜੀਤ ਖੰਨਾ ਆਦਿ ਹਾਜ਼ਰ ਸਨ।