ਹਡਾਣਾ ਨੇ ਦੇਵੀਗੜ੍ਹ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਹਲਕਾ ਸਨੌਰ ਦੇ ਇੰਚਾਰਜ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਅਨਾਜ ਮੰਡੀ ਦੇਵੀਗੜ੍ਹ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਪੰਜਾਬ ਦੀ ਆਪ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖਰੀਦ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇਵੀਗੜ੍ਹ ਦੇ ਪ੍ਰਧਾਨ ਵੇਦ ਪ੍ਰਕਾਸ਼ ਗਰਗ, ਰਾਜਵਿੰਦਰ ਸਿੰਘ ਹਡਾਣਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਮੀਰਾਂਪੁਰ, ਪ੍ਰਧਾਨ ਅਨਾਜ ਮੰਡੀ ਦੂਧਨਸਾਧਾਂ ਭੁਪਿੰਦਰ ਸਿੰਘ ਜੱਜ, ਜੀਤ ਸਿੰਘ ਮੀਰਾਂਪੁਰ, ਸਵਰਨ ਸਿੰਘ ਰਾਣਵਾਂ, ਰਾਮ ਗੁਪਤਾ, ਜਸਪਾਲ ਸਿੰਗਲਾ, ਪੂਰਨ ਚੰਦ, ਗਣੇਸ਼ੀ ਲਾਲ, ਛਬੀਲ ਦਾਸ, ਯੋਗਰਾਜ, ਜਗਦੀਸ਼ ਕੁਮਾਰ, ਅੰਕੁਰ ਗਰਗ, ਸੋਨੂੰ ਸਿੰਗਲਾ, ਜਤਿੰਦਰ ਗਰਗ, ਪ੍ਰਦੀਪ ਜੋਸਨ ਪ੍ਰਧਾਨ ਨਗਰ ਕੋਂਸਲ ਸਨੌਰ, ਤਰਸੇਮ ਕੋਟਲਾ, ਚੇਅਰਮੈਨ ਪਵਨ ਕੁਮਾਰ ਸਿੰਗਲਾ, ਗੁਰਪ੍ਰੀਤ ਸਿੰਘ ਇੰਸਪੈਕਟਰ ਪਨਗਰੇਨ, ਅਸ਼ੋਕ ਕੁਮਾਰ ਸਕੱਤਰ ਮਾਰਕੀਟ ਕਮੇਟੀ ਦੁੱਧਨ ਸਾਧਾਂ, ਸਾਹਿਲ ਜਿੰਦਲ ਲੇਖਾਕਾਰ, ਨਵਤੇਜ ਸਿੰਘ ਮੰਡੀ ਸੁਪਰਵਾਈਜ਼ਰ ਹਾਜ਼ਰ ਸਨ।