ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੁਲਾਈ
ਜ਼ਿਲ੍ਹਾ ਪੁਲੀਸ ਪਟਿਆਲਾ ਨੇ ਵੱਖ ਵੱਖ ਕਾਰਵਾਈਆਂ ਦੌਰਾਨ ਤਿੰਨ ਔਰਤਾਂ ਸਣੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਭਜਨ ਕੌਰ ਨੂੰ ਦੋ ਕਿਲੋ ਭੁੱਕੀ, ਅੰਜਲੀ ਨੂੰ ਪੰਦਰਾਂ ਗ੍ਰਾਮ ਸਮੈਕ, ਪੂਜਾ ਕੋਲੋਂ 22 ਗ੍ਰਾਮ ਸਮੈਕ, ਵਿਵੇਕ ਗਰਗ ਅਤੇ ਗੁਰਮਨ ਸਿੰਘ ਕੋਲੋਂ 500 ਤੋਂ ਵਧ ਨਸ਼ੀਲੀਆਂ ਗੋਲੀਆਂ ਅਤੇ ਲਖਵੀਰ ਸਿੰਘ ਕੋਲੋਂ 200 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।