ਪਟਿਆਲਾ (ਖੇਤਰੀ ਪ੍ਰਤੀਨਿਧ):
ਇੱਕ ਦਿਨ ਪਹਿਲਾਂ ਹੀ ਪਟਿਆਲਾ ’ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ’ਚ ਹੋਈ ਚੋਣ ਰੈਲੀ ਦੌਰਾਨ ’ਚ ਸ਼ਾਮਲ ਹੋਣ ਲਈ ਆ ਰਹੇ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਪਟਿਆਲਾ ਤੋਂ ਬਾਹਰ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪਿਆ। ਕਿਸਾਨਾਂ ਨੇ ਹੰਸ ਰਾਜ ਹੰਸ ਸਣੇ ਉਨ੍ਹਾਂ ਦੇ ਸਮਰਥਕਾਂ ਦੀਆਂ ਕਾਰਾਂ ਘੇਰ ਲਈਆਂ ਤੇ ਉਨ੍ਹਾਂ ਖਿਲਾਫ਼ ਰੋਸ ਪ੍ਰਰਦਸ਼ਨ ਕੀਤਾ। ਮਗਰੋਂ ਐੱਸਐੱਸਪੀ ਵਰੁਣ ਸ਼ਰਮਾ ਨੇ ਕਾਰਾਂ ਕਢਵਾ ਕੇ ਉਨ੍ਹਾਂ ਨੂੰ ਰੈਲੀ ’ਚ ਪੁੱਜਦਾ ਕੀਤਾ। ਰੈਲੀ ’ਚ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਸਾਨਾਂ ਵੱਲੋਂ ਘੇਰੇ ਜਾਣ ਦੀ ਸਾਰੀ ਵਿਥਿਆ ਸੁਣਾਈ।