ਘਨੌਰ: ਇਸ ਖੇਤਰ ਦੇ ਨੌਜਵਾਨ ਕਿਸਾਨ ਆਗੂ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਆਪਣੀ ਪੰਜਾਬ ਫੇਰੀ ਦੌਰਾਨ ਕੀਤੀ ਗਈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਨ। ਇਸ ਨਿਯੁਕਤੀ ’ਤੇ ਹੈਪੀ ਹਾਸ਼ਮਪੁਰ ਨੇ ਕਿਹਾ ਕਿ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਜਿਹੜੀ ਜ਼ਿੰਮੇਵਾਰ ਉਨ੍ਹਾਂ ਨੂੰ ਸੌਂਪੀ ਗਈ ਹੈ। ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ਾਂ ਲਈ ਅੱਗੇ ਹੋ ਕੇ ਕੰਮ ਕਰਨਗੇ। ਇਸ ਮੌਕੇ ਯੂਨੀਅਨ ਦੀ ਕੋਰ ਕਮੇਟੀ ਦੇ ਮੈਂਬਰ ਮਨਜੋਤ ਸਿੰਘ ਗਰੇਵਾਲ, ਇੰਦਰਪਾਲ ਸਿੰਘ ਤੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ