ਪਟਿਆਲਾ: ਪਟਿਆਲਾ ਵਿੱਚ ਐੱਸਪੀ (ਇਨਵੈਸਟੀਗੇਸ਼ਨ) ਅਤੇ ਹੋਰ ਅਹੁਦਿਆਂ ’ਤੇ ਰਹਿ ਚੁੱਕੇ ਹਰਮੀਤ ਸਿੰਘ ਹੁੰਦਲ ਨੂੰ ਨਵੀਂ ਸਰਕਾਰ ਨੇ ਵਿਜੀਲੈਂਸ ਬਿਓਰੋ ਪਟਿਆਲਾ ਦਾ ਐੱਸਐੱਸਪੀ ਤਾਇਨਾਤ ਕੀਤਾ ਹੈ। ਉਨ੍ਹਾਂ ਆਪਣਾ ਅਹੁਦਾ ਸੰਭਾਲ ਕੇ ਬਾਕਾਇਦਾ ਕੰਮ-ਕਾਜ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਵਿਜੀਲੈਂਸ ਦਫ਼ਤਰ ਪਟਿਆਲਾ ਨਾਲ ਸਬੰਧੀ ਵਿਜੀਲੈਂਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਉਨ੍ਹਾਂ ਤੋਂ ਸਹਿਯੋਗ ਦੀ ਆਸ ਕੀਤੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਕੜੀ ਵਜੋਂ ਭ੍ਰਿਸ਼ਟਾਚਾਰ ਕਰਨ ਵਾਲੇ ਹਰ ਸ਼ਖਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਤਾਕੀਦ ਵੀ ਕੀਤੀ। -ਖੇਤਰੀ ਪ੍ਰਤੀਨਿਧ