ਪੱਤਰ ਪ੍ਰੇਰਕ
ਦੇਵੀਗੜ੍ਹ, 5 ਅਪਰੈਲ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੀ ਤਰੱਕੀ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਹਰਮੀਤ ਸਿੰਘ ਪਠਾਣਮਾਜਰਾ ਨੇ ਭਗਵੰਤ ਮਾਨ ਨੂੰ ਹਲਕਾ ਸਨੌਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਗਣੇਸ਼ਪੁਰ ਪਿੰਡ ਦੇ ਨੇੜੇ ਬੀੜ ਦੇ ਆਲੇ ਦੁਆਲੇ ਤਾਰ ਅਤੇ ਇਲਾਕੇ ਵਿੱਚ ਸਨਅਨ ਲਾਉਣ ਦੀ ਮੰਗ ਕੀਤੀ। ਵਿਧਾਇਕ ਪਠਾਣਮਾਜਰਾ ਨੇ ਮੁਲਾਕਾਤ ਬਾਰੇ ਦੱਸਿਆ ਕਿ ਮੁੱਖ ਮੰਤਰੀ ਨੇ ਛੇਤੀ ਹੀ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।