ਖੇਤਰੀ ਪ੍ਰਤੀਨਿਧ
ਪਟਿਆਲਾ, 2 ਮਈ
ਪਿਛਲੇ ਦਿਨੀਂ ਪਟਿਆਲਾ ਸ਼ਹਿਰ ਵਿੱਚ ਦੋ ਗੁੱਟਾਂ ਦਰਮਿਆਨ ਹੋਈ ਝੜਪ ਨਾਲ ਸ਼ਹਿਰ ਵਿੱਚ ਪੈਦਾ ਹੋਏ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੇ ਸ਼ਹਿਰ ਵਿੱਚ ਸਦਭਾਵਨਾ ਰੈਲੀ ਕੀਤੀ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਨਿਆਲ ਤੇ ਬਲਰਾਜ ਜੋਸ਼ੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅਵਤਾਰ ਕੌਰਜੀਵਾਲਾ, ਪੀਆਰਐੱਸਯੂ ਵੱਲੋਂ ਸੰਦੀਪ ਕੌਰ ਤੇ ਪੀਐੱਸਯੂ (ਸ਼ਹੀਦ ਰੰਧਾਵਾ) ਵੱਲੋਂ ਬਲਵਿੰਦਰ ਸੋਨੀ, ਜਮਹੂਰੀ ਅਧਿਕਾਰ ਸਭਾ ਦੇ ਬੁਲਾਰੇ ਤਰਸੇਮ ਲਾਲ, ਤਲਵਿੰਦਰ ਸਿੰਘ, ਵਰਿੰਦਰ ਮੋਮੀ, ਜਸਵਿੰਦਰ ਦੋਧੀ, ਹਰਜਿੰਦਰ ਘਰਾਚੋਂ, ਜਸਵਿੰਦਰ ਬਰਾਸ ਅਤੇ ਗਰਦੇਵ ਗੱਜੂਮਾਜਰਾ ਆਦਿ ਨੇ ਵੀ ਸ਼ਿਰਕਤ ਕੀਤੀ।
ਪੁਲੀਸ ਵੱਲੋਂ ਫਲੈਗ ਮਾਰਚ
ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਟਕਰਾਓ ਦੀ ਘਟਨਾ ਦੇ ਮੱਦੇਨਜ਼ਰ ਜਿਥੇ ਸ਼ਹਿਰ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ, ਉਥੇ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅੱਜ ਫਿਰ ਪੁਲੀਸ ਵੱਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਖੁਦ ਨਵੇਂ ਆਏ ਐੱਸਐੱਸਪੀ ਦੀਪਕ ਪਾਰਿਕ ਨੇ ਕੀਤੀ।