DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Harpal Singh Cheema: ਅਧਿਆਪਕ ਸਮਾਜ ਲਈ ਚਾਨਣ ਮੁਨਾਰਾ: ਚੀਮਾ

ਵਿੱਤ ਮੰਤਰੀ ਵੱਲੋਂ ਦੋ ਦਰਜਨ ਅਧਿਆਪਕਾਂ ਦਾ ਸਨਮਾਨ; ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਮਸਤੂਆਣਾ ਸਾਹਿਬ ਵਿੱਚ ਅਧਿਆਪਕ ਦਿਵਸ ਮੌਕੇ ਸ਼ਮ੍ਹਾਂ ਰੌਸ਼ਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਧਿਆਪਕ ਸਮਾਜ ਲਈ ਚਾਨਣ ਮੁਨਾਰਾ ਹੁੰਦਾ ਹੈ। ਇਸੇ ਲਈ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ। ਸ੍ਰੀ ਚੀਮਾ ਨੇ ਅੱਜ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਵੱਖ ਵੱਖ ਸਕੂਲਾਂ, ਕਾਲਜਾਂ ਦੇ ਦੋ ਦਰਜਨ ਅਧਿਆਪਕਾਂ ਨੂੰ ਸੰਤ ਅਤਰ ਸਿੰਘ ਯਾਦਗਾਰੀ ਅਧਿਆਪਕ ਐਵਾਰਡ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਫਰਜ਼ ਹੈ ਕਿ ਉਹ ਸਾਰੀ ਉਮਰ ਆਪਣੇ ਅਧਿਆਪਕ ਦਾ ਸਤਿਕਾਰ ਕਰਨ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜਬੀਰ ਸਿਘ ਭੰਗੂ ਸਹਾਇਕ ਕਮਿਸ਼ਨਰ ਸੰਗਰੂਰ ਨੇ ਸਨਮਾਨਿਤ ਕੀਤੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਤਾਂ ਦੀ 100ਵੀਂ ਬਰਸੀ ਨੂੰ ਸਮਰਪਿਤ ਵੱਖ ਵੱਖ ਸਮਾਗਮ ਕਰਵਾਏ ਜਾਣਗੇ। ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਅਮਰੀਕ ਸਿੰਘ ਤੂਫਾਨ, ਨਮੋਲ ਦੇ ਰੁਪਿੰਦਰ ਕੌਰ, ਦੁੱਗਾ ਦੇ ਸਤਨਾਮ ਸਿੰਘ, ਆਲੋਅਰਖ ਦੇ ਸ਼ਸ਼ੀ ਬਾਲਾ, ਉੱਪਲੀ ਚੱਠੇ ਦੇ ਤੇਜਿੰਦਰ ਬਾਂਸਲ, ਮੰਗਵਾਲ ਦੇ ਮੰਜੂ ਰਾਣੀ, ਜੀ ਜੀ ਐੱਸ ਸੰਗਰੂਰ ਦੇ ਬੀਰਦਵਿੰਦਰ ਸਿੰਘ ਬੇਦੀ, ਸਰਵਹਿੱਤਕਾਰੀ ਸਕੂਲ ਦੇ ਨੇਹਾ ਗੋਇਲ, ਕੁੰਨਰਾਂ ਦੇ ਜਗਜੀਤ ਸਿੰਘ, ਦੁੱਗਾਂ ਦੇ ਰੋਮੀ ਸਿੰਘ, ਕੈਂਬ੍ਰਿਜ ਸਕੂਲ ਦੇ ਸਵੀਰਨ ਅੰਜੁਮ, ਸਪਰਿੰਗ ਡੇਲਸ ਸਕੂਲ ਦੇ ਜਤਿੰਦਰ ਸਿੰਘ ਆਦਿ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਲੈਕਚਰ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸਕੂਲ ਆਫ਼ ਐਜੂਕੇਸ਼ਨ ਐਂਡ ਵੋਕੇਸ਼ਨ ਵੱਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਰਹਿਨੁਮਾਈ ਹੇਠ ਅਧਿਆਪਕ ਦਿਵਸ ਦੇ ਮੌਕੇ ’ਤੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਦੇ ਐਸੋਸੀਏਟ ਪ੍ਰੋਫੈਸਰ ਡਾ. ਰਿਤਿਕਾ ਸ਼ਰਮਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ‘21ਵੀਂ ਸਦੀ ਵਿੱਚ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਅਤੇ ਵਿਦਿਆਰਥੀ ਭਾਗੀਦਾਰ ਵਜੋਂ’ ਵਿਸ਼ੇ ’ਤੇ ਵਿਚਾਰਸ਼ੀਲ ਅਤੇ ਪ੍ਰੇਰਨਾਦਾਇਕ ਲੈਕਚਰ ਦਿੱਤਾ।

ਅਧਿਆਪਕ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਇਆ

Advertisement

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਕੰਟਰੈਕਟ ਅਧਿਆਪਕਾਂ ਵੱਲੋਂ ਅੱਜ ਅਧਿਆਪਕ ਦਿਵਸ ਨੂੰ ਕਾਲੇ ਦਿਨ ਦੇ ਰੂਪ ਵਿੱਚ ਮਨਾਉਂਦਿਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਕਾਲੇ ਬਿੱਲੇ ਲਾ ਕੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਕੰਟਰੈਕਟ ਅਧਿਆਪਕਾਂ ਨੇ ਮੰਗ ਕੀਤੀ ਕਿ ਯੂ ਜੀ ਸੀ ਦੇ ਨਿਯਮਾਂ ਨੂੰ ਲਾਗੂ ਕੀਤਾ ਜਾਵੇ ਅਤੇ ਹਾਈ ਕੋਰਟ ਵੱਲੋਂ ਕੰਟਰੈਕਟ ਅਧਿਆਪਕਾਂ ਦੇ ਹੱਕ ਵਿੱਚ ਦਿੱਤੇ ਗਏ ਹੁਕਮਾਂ ਨੂੰ ਤੁਰੰਤ ਲਾਗੂ ਕਰਦਿਆਂ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਜਾਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ 9 ਸਤੰਬਰ ਨੂੰ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਦੌਰਾਨ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਅਤੇ ਨਿੱਪੜੂ ਕੈਂਪਸਾਂ ਨੂੰ ਪੂਰਨ ਰੂਪ ਵਿੱਚ ਬੰਦ ਰੱਖਿਆ ਜਾਵੇਗਾ। ਇਸ ਮੌਕੇ ਡਾ. ਲਵਦੀਪ ਸਿੰਘ, ਡਾ. ਗੁਰਦੇਵ ਸਿੰਘ, ਡਾ. ਨਰੇਸ਼ ਬਾਤੀਸ਼, ਡਾ. ਰਜਨੀ ਜਨੇਜਾ ਤੇ ਡਾ. ਤੇਜਿੰਦਰ ਪਾਲ ਸਿੰਘ ਹਾਜ਼ਰ ਸਨ।

Advertisement

Advertisement
×