DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Harpalpur Confident of Forming Government in Punjab in 2027: ਭਾਜਪਾ ਪੂਰੀ ਤਾਕਤ ਨਾਲ ਮੈਦਾਨ ’ਚ ਉਤਰੇਗੀ: ਹਰਪਾਲਪੁਰ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਪ੍ਰੇਰਣਾ ਲੈ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ

  • fb
  • twitter
  • whatsapp
  • whatsapp
featured-img featured-img
ਛਬੀਲ ਵਰਤਾਉਂਦੇ ਹੋਏ ਹਰਵਿੰਦਰ ਸਿੰਘ ਹਰਪਾਲਪੁਰ।
Advertisement

ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦੀ ਸਮਾਪਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਅਮਨ-ਕਾਨੂੰਨ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਸਮੇਤ ਕਈ ਖੇਤਰਾਂ ਵਿੱਚ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਨਾਲ ਮਜ਼ਬੂਤ ਤਾਲਮੇਲ ਬਹੁਤ ਜ਼ਰੂਰੀ ਹੁੰਦਾ ਹੈ ਤਾਂ ਜੋ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਣਾ ਲੈ ਕੇ ਪੰਜਾਬ ਵਿੱਚ ਵਿਕਾਸ ਅਤੇ ਇਨਸਾਫ਼ ਆਧਾਰਿਤ ਰਾਜ ਕਾਇਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਕਿਸੇ ਨਾਲ ਧੱਕਾ ਜਾਂ ਵਿਤਕਰਾ ਨਹੀਂ ਹੋਵੇਗਾ, ਨਾਜਾਇਜ਼ ਪਰਚਿਆਂ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਬੇ ਦੇ ਹਰ ਵਰਗ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਗੁਰਸੇਵਕ ਸਿੰਘ ਭੱਟਮਾਜਰਾ, ਰਾਜਵੀਰ ਸਿੰਘ ਚੱਪੜ, ਬਲਜਿੰਦਰ ਸਿੰਘ ਚੱਪੜ, ਸੁਖਵਿੰਦਰ ਸਿੰਘ ਬੱਤੀ, ਹਰਮਨਦੀਪ ਸਿੰਘ, ਹਰਦੀਪ ਸ਼ਰਮਾ ਅਤੇ ਤਰਨਦੀਪ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

Advertisement
Advertisement
×