ਹੈਰੀਮਾਨ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਹੈਰੀਮਾਨ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਖੇਤਰੀ ਪ੍ਰਤੀਨਿਧ

ਸਨੌਰ, 12 ਅਪਰੈਲ

ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸ਼ਾਹੀ ਘਰਾਣੇ ਦੇ ਭਰੋਸੇਯੋਗ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਸਨੌਰ ਮੰਡੀ ਵਿਚ ਕਣਕ ਦੀ ਰਸਮੀ ਤੌਰ ’ਤੇ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਠੇਕੇਦਾਰ, ਗੁਰਮੁਖ ਸਿੰਘ ਜੌੜੇਮਾਜਰਾ, ਆੜ੍ਹਤੀ ਆਗੂ ਹਰਜਿੰਦਰ ਹਰੀਕਾ, ਮਾਰਕੀਟ ਕਮੇਟੀ ਦੇ ਨੁਮਾਇੰਦੇ ਵਿਜੈਪਾਲ ਸਿੰਘ, ਹੈਰੀਮਾਨ ਦੇ ਪੀਏ ਹਰਜਿੰਦਰ ਬਚੀ ਸਮੇਤ ਹੋਰ ਵੀ ਮੌਜੂਦ ਸਨ। ਹੈਰੀਮਾਨ ਦਾ ਕਹਿਣਾ ਸੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਹੋਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੈਰੀਮਾਨ ਨੇ ਕਿਹਾ ਕਿ ਚੰਦੂਮਾਜਰਾ ਖੇਮਾ ਫੋਟੋ ਸ਼ੈਸ਼ਨ ਦਾ ਸ਼ੌਕੀਨ ਹੈ। ਇਸ ਦੀਆਂ ਅਨੇਕਾਂ ਉਦਾਹਰਨਾਂ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ ਹੜਤਾਲ ਖੋਲ੍ਹਣ ਦੇ ਬਾਵਜੂਦ 11 ਤੋਂ ਹੀ ਕੰਮ ’ਤੇ ਪਰਤਣ ਦਾ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਵਧੇਰੇ ਫਿਕਰ ਹੈ ਪਰ ਚੰਦੂਮਾਜਰਾ ਖੇਮਾ ਕਿਰਸਾਨੀ ਨਾਲ਼ ਜੁੜੇ ਮਸਲੇ ’ਤੇ ਵੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਦਸ ਅਪਰੈਲ ਨੂੰ ਸਨੌਰ ਮੰਡੀ ਵਿਚ ਕਿਸੇ ਵੀ ਢੇਰੀ ਦੀ ਬੋਲੀ ਨਾ ਲੱਗਣ ਦੇ ਬਾਵਜੂਦ ਚੰਦੂਮਾਜਰਾ ਖੇਮੇ ਨੇ ਕੁਝ ਢੇਰੀਆਂ ਦੀ ਬੋਲੀ ਲਵਾਏ ਹੋਣ ਦੇ ਦਾਅਵੇ ਵਾਲ਼ਾ ਪ੍ਰੈਸ ਨੋਟ ਜਾਰੀ ਕਰਕੇ ਨਾ ਸਿਰਫ਼ ਕਿਸਾਨਾਂ, ਬਲਕਿ ਮੀਡੀਆ ਨੂੰ ਵੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All