ਹਰਸਿਮਰਤ ਕੌਰ ਨੇ ਅਥਲੈਟਿਕਸ ਵਿੱਚ ਮਾਰੀਆਂ ਮੱਲਾਂ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ 69ਵੀਂ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਮੀਟਰ ਦੌੜ ਵਿੱਚ ਬਰੋਨਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਉੱਤੇ ਸਕੂਲ...
ਹਰਸਿਮਰਤ ਕੌਰ ਦਾ ਸਨਮਾਨ ਕਰਦੇ ਹੋਏ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਨਾਲ ਹਨ ਪ੍ਰਿੰਸੀਪਲ ਮਮਤਾ ਮੱਕੜ। -ਫੋਟੋ: ਨੌਗਾਵਾਂ
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ 69ਵੀਂ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਮੀਟਰ ਦੌੜ ਵਿੱਚ ਬਰੋਨਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਉੱਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ, ਕੋਚ ਹਿਮਾਂਸ਼ੂ ਅਤੇ ਅਰਸ਼ਦੀਪ ਨੇ ਹਰਸਿਮਰਤ ਕੌਰ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਹਰਸਿਮਰਤ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਸਮਰਪਣ ਅਤੇ ਖੇਡਾਂ ਪ੍ਰਤੀ ਜਨੂੰਨ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਹਰਸਿਮਰਤ ਭਵਿੱਖ ਵਿੱਚ ਵੀ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਸਕੂਲ, ਮਾਪਿਆਂ ਅਤੇ ਖੇਤਰ ਦਾ ਨਾਮ ਰੋਸ਼ਨ ਕਰੇਗੀ। -ਪੱਤਰ ਪ੍ਰੇਰਕ
Advertisement
Advertisement
Advertisement
×