DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Haryana CM Nayab Singh Saini: ਤੀਆਂ ਦੇ ਮੇਲੇ ਵਿੱਚ ਸੈਣੀ ਨੇ ਹਾਜ਼ਰੀ ਭਰੀ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਰਾਜੇਸ਼ ਸੱਚਰ
Advertisement

ਘਨੌਰ ਦੀ ਅਨਾਜ ਮੰਡੀ ਵਿੱਚ ਨੌਜਵਾਨ ਸਭਾ ਘਨੌਰ ਅਤੇ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਕਰਵਾਏ ‘ਮੇਲਾ ਤੀਜ ਦੀਆਂ’ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਭਾਜਪਾ ਆਗੂ ਗੇਜਾ ਰਾਮ ਵਾਲਮੀਕਿ, ਅਦਾਕਾਰ ਹੌਬੀ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਸਣੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਣੀ ਨੇ ‘ਆਪ’ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਦੁਖੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਪੰਜਾਬ ਦੇ ਅਮੀਰ ਵਿਰਸੇ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਵਿਦਿਆ ਰਤਨ ਕਾਲਜ ਫਾਰ ਵਿਮੈਨ, ਖੋਖਰ ਕਲਾਂ ਵਿੱਚ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ ਗਿਆ ‌। ਲਗਪਗ ਹਜ਼ਾਰ ਵਿਦਿਆਰਥਣਾਂ ਨੇ ਸਮਾਗਮ ਵਿੱਚ ਹਿਸਾ ਲਿਆ। ਕਾਲਜ ਕੈਂਪਸ ਵਿੱਚ ਲਾਈਆਂ ਪੀਂਘਾਂ, ਝੂਲੇ, ਰਵਾਇਤੀ ਪਹਿਰਾਵੇ, ਖਾਣ-ਪੀਣ ਦੇ ਸਟਾਲ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥਣਾਂ ਵੱਲੋਂ ਗਿੱਧਾ, ਕੋਰੀਓਗ੍ਰਾਫੀ, ਲੋਕ-ਨਾਚ, ਲੋਕ-ਗੀਤ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਪਤਨੀ ਸੀਮਾ ਗੋਇਲ, ਨਗਰ ਕੌਂਸਲ ਦੀ ਪ੍ਰਧਾਨ ਕਾਂਤਾ ਗੋਇਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀ ਸੀ ਏ ਵਿਭਾਗ ਦੀ ਇਸ਼ਮੀਤ ਕੌਰ ਨੇ ‘ਮਿਸ ਤੀਜ’ ਦਾ ਖਿਤਾਬ ਆਪਣੇ ਨਾਮ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement
×