ਹਰਿਆਣਾ ਪੁਲੀਸ ਨੇ ਰੋਕੇ ਦਿੱਲੀ ਨੂੰ ਜਾਂਦੇ ਕਿਸਾਨ

ਟਰੈਕਟਰ-ਟਰਾਲੀਆਂ ਦਾ ਵੱਡਾ ਕਾਫਲਾ ਮਹਿਲਾਂ ਮੰਡੀ ਤੋਂ ਦਿੱਲੀ ਵੱਲ ਨੂੰ ਰਵਾਨਾ

ਹਰਿਆਣਾ ਪੁਲੀਸ ਨੇ ਰੋਕੇ ਦਿੱਲੀ ਨੂੰ ਜਾਂਦੇ ਕਿਸਾਨ

ਰਾਮਨਗਰ ਬੈਰੀਅਰ ’ਤੇ ਹਰਿਆਣਾ ਪੁਲੀਸ ਵੱਲੋਂ ਲਾਏ ਨਾਕੇ ’ਤੇ ਖੜ੍ਹੇ ਹੋਏ ਪੰਜਾਬ ਦੇ ਕਿਸਾਨ ਆਗੂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਨਵੰਬਰ

ਦੋ ਕਿਸਾਨ ਜਥੇਬੰਦੀਆਂ ਦੇ ਕਾਫਲੇ ਵੱਲੋਂ ਪਟਿਆਲਾ-ਚੀਕਾ ਰੋਡ ’ਤੇ ਪੰਜਾਬ ਹਰਿਆਣਾ ਸੀਮਾ ’ਤੇ ਪੈਂਦੇ ਰਾਮਨਗਰ ਬੈਰੀਅਰ ਰਾਹੀਂ ਹਰਿਆਣਾ ’ਚ ਪ੍ਰਵੇਸ਼ ਕਰਨਾ ਸੀ ਪਰ ਦੋਵਾਂ ਜਥੇਬੰਦੀਆਂ ਦੇ ਆਗੂ ਅੱਜ ਜਦੋਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਥੇ ਪੁੱਜੇ ਤਾਂ ਹਰਿਆਣਾ ਪੁਲੀਸ ਵੱਲੋਂ ਪਹਿਲਾਂ ਹੀ ਇਸ ਬੈਰੀਅਰ ’ਤੇ ਬੈਰੀਕੇਡ ਲਾ ਕੇ ਨਾਕਾਬੰਦੀ ਕੀਤੀ ਹੋਈ ਸੀ।ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਨਿਸ਼ਾਨ ਸਿੰਘ ਧਰਮਹੇੜੀ ਨੇ ਦੱਸਿਆ ਕਿ ਜੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਨੂੰ ਇਸ ਬੈਰੀਅਰ ’ਤੇ ਰੋਕਿਆ ਜਾਂਦਾ ਹੈ ਤਾਂ ਉਹ ਇਸ ਰਸਤਿਓਂ ਦਿੱਲੀ ਵੱਲ ਕੂਚ ਕਰਨ ਲਈ ਇਥੇ ਆਉਣ ਵਾਲੇ ਇਨ੍ਹਾਂ ਦੋਵਾਂ ਜਥੇਬੰਦੀਆਂ ਦੇ ਪੰਜਾਬ ਭਰ ਤੋਂ ਆਉਣ ਵਾਲ਼ੇ ਸਮੂਹ ਕਿਸਾਨ ਇਥੇ ਹੀ ਸ਼ਾਂਤਮਈ ਧਰਨਾ ਮਾਰ ਕੇ ਬੈਠ ਜਾਣਗੇ। ਜਿਸ ਦੌਰਾਨ ਉਹ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪੈਂਦੇ ਇਸ ਬੈਰੀਅਰ ਨੂੰ ਜਾਮ ਕਰ ਦੇਣਗੇ। ਭਾਵ ਇਥੋਂ ਦੀ ਨਾ ਹੀ ਕੋਈ ਪੰਜਾਬ ’ਚ ਆ ਸਕੇਗਾ ਤੇ ਨਾ ਹੀ ਕਿਸੇ ਨੂੰ ਕਿਸਾਨ ਹਰਿਆਣਾ ਜਾਣ ਦੇਣਗੇ।

ਰਣਜੀਤ ਸਵਾਜਪੁਰ ਨੇ ਦੱਸਿਆ ਕਿ ਕਿਸਾਨਾਂ ਲਈ ਇਸ ਬੈਰੀਅਰ ’ਤੇ ਲੰਗਰ ਸਮੇਤ ਰਹਿਣ ਸਹਿਣ ਲਈ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਦੀਆਂ ਕੀਤੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ, ਭੁਪਿੰਦਰ ਸਿੰਘ ਬੂਟਾ, ਮਨਿੰਦਰ ਸਿੰਘ ਤਰਖਾਣ ਮਾਜਰਾ ਤੇ ਜਰਨੈਲ ਸਿੰਘ ਪੰਜੋਲਾ ਨੇ ਕਿਹਾ ਕਿ ਖੱਟੜ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ।

ਸੁਨਾਮ ਊਧਮ ਸਿੰਘ (ਬੀਰ ਇੰਦਰ ਸਿੰਘ ਬਨਭੌਰੀ) ਟਰੈਕਟਰ-ਟਰਾਲੀਆਂ ਦਾ ਵੱਡਾ ਕਾਫਲਾ ਅੱਜ ਸਵੇਰੇ ਸੁਨਾਮ ਨੇੜਲੇ ਪਿੰਡ ਮਹਿਲਾਂ ਦੀ ਅਨਾਜ ਮੰਡੀ ਵਿੱਚੋਂ ਦਿੱਲੀ ਵੱਲ ਨੂੰ ਰਵਾਨਾ ਹੋਇਆ।ਤਕਰੀਬਨ ਢਾਈ ਸੌ ਟਰੈਕਟਰ-ਟਰਾਲੀਆਂ ਦਾ ਇਹ ਕਾਫ਼ਲਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਰਾਤ ਦੇਰ ਪਿੰਡ ਮਹਿਲਾਂ ਦੀ ਮੰਡੀ ਵਿੱਚ ਪਹੁੰਚਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਹਿਲਾਂ ਦੇ ਸਾਬਕਾ ਸਰਪੰਚ ਹਾਕਮ ਸਿੰਘ ਬੜਿੰਗ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ ਉੱਤੇ ਇਹ ਕਿਸਾਨਾਂ ਦਾ ਕਾਫਲਾ ਦੇਰ ਰਾਤ ਪਹੁੰਚਿਆ ਸੀ ਅਤੇ ਰਾਤ ਕੱਟਣ ਤੋਂ ਬਾਅਦ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋ ਗਿਆ ਹੈ। ਸਾਬਕਾ ਸਰਪੰਚ ਨੇ ਦੱਸਿਆ ਕਿ ਇਸ ਕਾਫਲੇ ਦੇ ਭੋਜਨ ਪਾਣੀ ਦਾ ਪ੍ਰਬੰਧ ਪਿੰਡ ਮਹਿਲਾਂ ਦੀ ਸੰਗਤ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇੱਕ ਆਗੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਸੰਘਰਸ਼ ਲੰਮਾ ਚੱਲੇਗਾ। ਇਸ ਲਈ ਉਹ ਕਰੀਬ ਛੇ ਮਹੀਨਿਆਂ ਦਾ ਰਾਸ਼ਨ ਪਾਣੀ ਲੈ ਕੇ ਨਾਲ ਚੱਲੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਉਹ ਆਪਣੇ ਅੰਤਲੇ ਸਾਹ ਤੱਕ ਲੜਨਗੇ। ਉਨ੍ਹਾਂ ਨੂੰ ਯਕੀਨ ਹੈ ਕਿ ਉਹ ਇਹ ਕਾਨੂੰਨਾਂ ਨੂੰ ਵਾਪਸ ਕਰਾ ਕੇ ਹੀ ਘਰਾਂ ਨੂੰ ਪਰਤਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All