ਕਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਮੀਡੀਆ ਤੋਂ ਸਹਿਯੋਗ ਮੰਗਿਆ

ਕਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਮੀਡੀਆ ਤੋਂ ਸਹਿਯੋਗ ਮੰਗਿਆ

ਬੀਬੀ ਪ੍ਰਨੀਤ ਕੌਰ

ਪਟਿਆਲਾ (ਸਰਬਜੀਤ ਸਿੰਘ ਭੰਗੂ) ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਪੰਜਾਬ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਵਿੱਢੀ ਜੰਗ ਮਿਸ਼ਨ ਫ਼ਤਿਹ ਜਿੱਤਣ ਲਈ ਮੀਡੀਆ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ, ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਵਿਰੁੱਧ 24 ਘੰਟੇ-ਸੱਤੇ ਦਿਨ ਜੰਗ ਲੜ ਰਹੇ ਮੂਹਰਲੀ ਕਤਾਰ ਦੇ ਯੋਧਿਆਂ, ਡਾਕਟਰਾਂ, ਨਰਸਾਂ, ਪੁਲੀਸ ਤੇ ਸਫਾਈ ਕਰਮੀਆਂ ਆਦਿ ਦਾ ਮਨੋਬਲ ਉੱਚਾ ਚੁੱਕਣ ਲਈ ਮੀਡੀਆ ਦੀ ਭੂਮਿਕਾ ਅਹਿਮ ਹੈ। ਜਿਸ ਲਈ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਾਰਥਿਕ ਭੂਮਿਕਾ ਨਿਭਾਉਂਦਿਆਂ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਡਾਕਟਰ, ਨਰਸਾਂ, ਵਾਰਡ ਅਟੈਂਡੈਂਟ, ਦਰਜਾ ਚਾਰ ਸਣੇ ਮੈਡੀਕਲ ਅਮਲੇ ਦੇ 54 ਮੈਂਬਰ ਵੀ ਕੋਵਿਡ ਦੀ ਲਾਗ ਤੋਂ ਪੀੜਤ ਹੋ ਚੱਕੇ ਹਨ। ਜਿਨ੍ਹਾਂ ਦੀ ਹੌਸਲਾ ਅਫ਼ਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਪਾਜ਼ੇਟਿਵ ਹੋਣ ਦੇ ਬਾਵਜੂਦ ਡਾ. ਆਰ.ਪੀ.ਐਸ. ਸਿਬੀਆ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਆਪਣੇ ਸਾਥੀ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਨਾਲ ਤਾਲਮੇਲ ਰੱਖ ਰਹੇ ਹਨ। ਸਿਹਤ ਵਿਭਾਗ ਦੇ ਹਵਾਲੇ ਨਾਲ਼ ਉਨ੍ਹਾਂ ਦੱਸਿਆ ਕਿ ਕਿ ਜ਼ਿਲ੍ਹਾ ਪਟਿਆਲਾ ’ਚ 1723 ਕੋਵਿਡ ਪਾਜ਼ੇਟਿਵ ਰਾਜੀ ਹੋਏ ਹਨ ਤੇ ਬਾਕੀ ਹਜ਼ਾਰ ਦੇ ਕਰੀਬ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All