ਪਟਿਆਲਾ: ਕਈ ਸਾਲਾਂ ਤੋਂ ਖ਼ੂਨਦਾਨ ਕਰਨ ਦੇ ਮਿਸ਼ਨ ’ਚ ਜੁਟੀਆਂ ਸੰਸਥਾਵਾਂ, ਜਿਨ੍ਹਾਂ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਵੀ ਇਹ ਮੁਹਿੰਮ ਜਾਰੀ ਰੱਖੀ ਗਈ, ਨੂੰ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਜੈਇੰਦਰ ਕੌਰ, ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਅਤੇ ਮੇਅਰ ਸੰਜੀਵ ਕੁਮਾਰ ਬਿੱਟੂ ਨੇ ਸਨਮਾਨਿਆ। ਇਸ ਸਬੰਧੀ ਸਮਾਗਮ ਰਾਧਾ ਕ੍ਰਿਸ਼ਨ ਜਨ ਸੇਵਾ ਸੰਮਤੀ ਵੱਲੋਂ ਕਰਵਾਇਆ ਗਿਆ ਸੀ। ਇਹ ਸਨਮਾਨ ਹਾਸਲ ਕਰਨ ਵਾਲ਼ਿਆਂ ’ਚ ਯੂਨੀਵਰਸਲ ਵੈਲਫੇਅਰ ਕਲੱਬ ਦੇ ਮੋਢੀ ਹਰਦੀਪ ਸਿੰਘ ਸਨੌਰ ਤੇ ਜਾਗਦੇ ਰਹੋ ਕਲੱਬ ਦੇ ਮੁਖੀ ਅਮਰਜੀਤ ਭਾਂਖਰ ਦੇ ਨਾਮ ਸ਼ਾਮਲ ਹਨ। -ਖੇਤਰੀ ਪ੍ਰਤੀਨਿਧ