DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Health Minister Dr. Balbir Singh ਵੱਲੋਂ ਫਸਟ ਏਡ ਸਿਖਲਾਈ ਕੇਂਦਰ ਦਾ ਉਦਘਾਟਨ

ਬਲਬੀਰ ਸਿੰਘ ਨੇ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨਾਲੋਜੀ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ

  • fb
  • twitter
  • whatsapp
  • whatsapp
featured-img featured-img
ਫਸਟ ਏਡ ਸਿਖਲਾਈ ਕੇਂਦਰ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨਾਲੋਜੀ ਪਟਿਆਲਾ ਵਿੱਚ ਨਵੇਂ ਸਥਾਪਿਤ ਫਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਹਤ ਜਾਗਰੂਕਤਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਾਗਮ ਵੀ ਕਰਵਾਇਆ ਗਿਆ।

ਇਸ ਮੌਕੇ ਸਿਹਤ ਮੰਤਰੀ ਦਾ ਕਹਿਣਾ ਸੀ ਕਿ ਇਹ ਇੰਸਟੀਚਿਊਟ 35 ਸਾਲਾਂ ਤੋਂ ਐਲਾਈਡ ਹੈਲਥ ਐਜੂਕੇਸ਼ਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ ਤੇ ਇਥੇ ਫਿਜ਼ੀਓਥੈਰੇਪੀ, ਰੇਡੀਓਲੋਜੀ, ਮੈਡੀਕਲ ਲੈਬੋਰੇਟਰੀ ਟੈਕਨਾਲੋਜੀ, ਅਪਰੇਸ਼ਨ ਥੀਏਟਰ ਟੈਕਨਾਲੋਜੀ, ਹਸਪਤਾਲ ਮੈਨੇਜਮੈਂਟ, ਆਪਟੋਮੈਟਰੀ, ਡਾਇਲਿਸਿਸ ਟੈਕਨੋਲੋਜੀ, ਕਾਰਡਿਏਕ ਕੇਅਰ ਟੈਕਨਾਲੋਜੀ ਆਦਿ ਪ੍ਰੋਫੈਸ਼ਨਲ ਸਿਹਤ ਸੰਬੰਧੀ ਕੋਰਸ ਚਲਾਏ ਜਾ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੀ ਪੀ ਆਰ ਅਤੇ ਡ੍ਰੈਸਿੰਗ ਤਕਨੀਕਾਂ ਦੇ ਪ੍ਰਦਰਸ਼ਨ ਕੀਤੇ ਗਏ। ਸਿਹਤ ਮੰਤਰੀ ਨੇ ਰੋਜ਼ਾਨਾ ਜੀਵਨ ਵਿੱਚ ਫਸਟ ਏਡ ਟ੍ਰੇਨਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਫਸਟ ਏਡ ਐਮਰਜੈਂਸੀ ਅਤੇ ਹਾਦਸਿਆਂ ਦੌਰਾਨ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਜਾਨਾਂ ਬਚਾਅ ਸਕਦੀ ਹੈ। ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਰਾਹੀਂ ਐਫੀਲੀਏਸ਼ਨ ਦੇ ਮੌਕਿਆਂ ਬਾਰੇ ਵੀ ਸਕਾਰਾਤਮਕ ਸਮਰਥਨ ਪ੍ਰਗਟਾਇਆ। ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਸ਼ੁਭਾਸ਼ ਡਾਵਰ,ਆਰਡੀਨੇਟਰ ਰਸ਼ਮੀ ਸ਼ਰਮਾ ਨੇ ਵੀ ਸੰਬੋਧਨ ਕੀਤਾ।

Advertisement

ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਪਟਿਆਲਾ: ਅੱਜ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿੱਚ ਵਿਸ਼ੇਸ਼ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। ਇਸ ਮੌਕੇ ਆਸ਼ਾ ਵਰਕਰਾਂ ਅਤੇ ਏ ਐੱਨ ਐੱਮਜ਼ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਿਵਿਲ ਸਰਜਨ ਡਾ ਸ਼ੈਲੀ ਜੇਤਲੀ, ਐੱਸ ਐੱਮ ਓ ਡਾ. ਪਰਨੀਤ ਕੌਰ ਮੌਜੂਦ ਸਨ।

Advertisement
Advertisement
×