ਸਿਹਤ ਮੰਤਰੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਮਈ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਥੇ ਸਥਿਤ ਆਪਣੇ ਦਫਤਰ ’ਚ ਅੱਜ ਆਪਣੇ ਹਲਕੇ (ਪਟਿਆਲਾ ਦਿਹਾਤੀ) ਦੇ ਲੋੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਇਸ ਦੌਰਾਨ ਉਨ੍ਹਾ ਨੇ ਮੁਸ਼ਕਲਾਂ ਅਤੇ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਮਾਜਰੀ ਅਕਾਲੀਆਂ ਦੀ ਪੰਚਾਇਤ ਨੂੰ ਪੰਜ ਲੱਖ ਰੁਪਏ, ਫੱਗਣਮਾਜਰਾ ਨੂੰ ਤਿੰਨ ਲੱਖ ਰੁਪਏ ਅਤੇ ਬੀ.ਆਰ ਅੰਬੇਡਕਰ ਸੁਸਾਈਟੀ ਪਟਿਆਲਾ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੀ ਦਿੱਤੇ। ਇਸ ਮੌਕੇ ਮੰਤਰੀ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ, ਮੀਡੀਆ ਸਲਾਹਕਾਰ ਗੱਜਣ ਸਿੰਘ, ਜੈ ਸ਼ੰਕਰ ਸ਼ਰਮਾ, ਦੇਸ਼ ਦੀਪਕ, ‘ਆਪ’ ਦੇ ਬਲਾਕ ਪ੍ਰਧਾਨ ਮੋਹਿਤ, ਮਨਦੀਪ ਸਿੰਘ ਵਿਰਦੀ, ਜੀਐੱਸ ਭੰਗੂ, ਪਵਨ ਸਿੰਘ ਕੁਮਾਰ, ਡਾ. ਹਰੀਸ਼ ਵਾਲੀਆ, ਕੇਵਲ ਬਾਵਾ, ਕੌਂਸਲਰ ਗੁਰਕਿਰਪਾਲ ਸਿੰਘ ਕਸਿਆਣਾ, ਵਾਸੂਦੇਵ ਸਿੰਘ ਆਦਿ ਆਗੂ ਵੀ ਹਾਜ਼ਰ ਸਨ। ਇਸ ਮੌਕੇ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅੱਜ ਲੋਕ ਲਹਿਰ ਬਣ ਗਈ ਹੈ ਤੇ ਨਸ਼ੇ ਦੀ ਸਪਲਾਈ ਚੇਨ ਖ਼ਤਮ ਕਰਕੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਮੁੜ ਵਸੇਬੇ ਤੇ ਹੁਨਰਮੰਦ ਬਣਾ ਕੇ ਆਪਣੇ ਕਿੱਤੇ ਲਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਪਣੇ ਦਫ਼ਤਰ ਵਿੱਚ ਹਲਕਾ ਵਾਸੀਆਂ ਨੂੰ ਮਿਲਦੇ ਹੋਏ।