ਸਮਾਣਾ ’ਚ ਕਈ ਸੜਕਾਂ ’ਤੇ ਭਾਰੀ ਵਾਹਨਾਂ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਸਮਾਣਾ-ਪਟਿਆਲਾ ਸੜਕ ’ਤੇ ਪਸਿਆਣਾ ਚੌਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ੍ਹ ਰੋਡ ’ਤੇ ਪਿੰਡ ਫ਼ਤਹਿਗੜ੍ਹ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ’ਤੇ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ...
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਸਮਾਣਾ-ਪਟਿਆਲਾ ਸੜਕ ’ਤੇ ਪਸਿਆਣਾ ਚੌਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ੍ਹ ਰੋਡ ’ਤੇ ਪਿੰਡ ਫ਼ਤਹਿਗੜ੍ਹ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ’ਤੇ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਵਾਹਨਾਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਣਾ ਸ਼ਹਿਰ ਦੇ ਬੱਚੇ ਪੜ੍ਹਾਈ ਕਰਨ ਲਈ ਸਮਾਣਾ ਸ਼ਹਿਰ ਤੋਂ ਬਾਹਰ ਜਿਵੇਂ ਕਿ ਪਟਿਆਲਾ ਸ਼ਹਿਰ, ਪਾਤੜਾਂ ਰੋਡ ’ਤੇ, ਪਟਿਆਲਾ ਰੋਡ ’ਤੇ, ਭਵਾਨੀਗੜ੍ਹ ਰੋਡ ਅਤੇ ਚੀਕਾ ਰੋਡ ’ਤੇ ਬਣੇ ਵੱਖ ਵੱਖ ਸਕੂਲਾਂ ਵਿੱਚ ਸਕੂਲ ਬੱਸ ਜਾਂ ਵੈਨਾਂ ਰਾਹੀਂ ਜਾਂਦੇ ਹਨ। ਇਨ੍ਹਾਂ ਸੜਕਾਂ ’ਤੇ ਭਾਰੀ ਵਾਹਨ ਚੱਲਣ ਕਾਰਨ ਹਰ ਸਮੇਂ ਕੋਈ ਹਾਦਸਾ ਵਾਪਰਨ ਦਾ ਖਦਸ਼ਾ ਰਹਿੰਦਾ ਹੈ।
Advertisement
Advertisement