ਹਾਈ ਕੋਰਟ ਨੇ ਨਵੀਂ ਫਾਇਰ ਬ੍ਰਿਗੇਡ ਲਈ ਨਿਰਦੇਸ਼ ਦਿੱਤੇ: ਕੰਬੋਜ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 3 ਜੁਲਾਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਪਣੇ ਗ੍ਰਹਿ ਵਿਖੇ ਰੱਖੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਰਾਜਪੁਰਾ ਸ਼ਹਿਰ ਦੀ ਅਬਾਦੀ ਨੂੰ ਦੇਖਦਿਆਂ ਇਕ ਨਵੀਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਉਣ ਲਈ ਪੰਜਾਬ ਤੇ...
Advertisement
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 3 ਜੁਲਾਈ
Advertisement
ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਪਣੇ ਗ੍ਰਹਿ ਵਿਖੇ ਰੱਖੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਰਾਜਪੁਰਾ ਸ਼ਹਿਰ ਦੀ ਅਬਾਦੀ ਨੂੰ ਦੇਖਦਿਆਂ ਇਕ ਨਵੀਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖਲ ਕੀਤੀ ਜਨਹਿਤ ਪਟੀਸ਼ਨ ਦਾ ਨਿਬੇੜਾ ਕਰਦਿਆਂ ਕੋਰਟ ਨੇ ਪੰਜਾਬ ਸਰਕਾਰ ਨੂੰ 30 ਦਿਨਾਂ ਦੇ ਅੰਦਰ-ਅੰਦਰ ਨਵੀਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਵੱਲੋਂ ਵਾਰ-ਵਾਰ ਕਹਿਣ ’ਤੇ ਜਦੋਂ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਮਜਬੂਰਨ ਉਨ੍ਹਾਂ ਨੂੰ ਹਾਈ ਕੋਰਟ ਦਾ ਸਹਾਰਾ ਲੈਣਾ ਪਿਆ। ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਤ ਹੋਈ ਹੈ।
Advertisement