DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਣਜੀਤ ਸਿੰਘ ਦੇ ਮੁਕਾਬਲੇ ਦੀ ਉੱਚ ਪੱਧਰੀ ਜਾਂਚ ਮੰਗੀ

ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਸੂਬਾ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿਚ ਨੌਜਵਾਨ ਰਣਜੀਤ ਸਿੰਘ ਨੂੰ ਝੂਠਾ ਮੁਕਾਬਲਾ ਬਣਾ ਕੇ ਮਾਰਨ ਦਾ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ਹੈ। ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ ਕੇ ਮਲੇਰੀ,...

  • fb
  • twitter
  • whatsapp
  • whatsapp
Advertisement

ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਸੂਬਾ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿਚ ਨੌਜਵਾਨ ਰਣਜੀਤ ਸਿੰਘ ਨੂੰ ਝੂਠਾ ਮੁਕਾਬਲਾ ਬਣਾ ਕੇ ਮਾਰਨ ਦਾ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ਹੈ। ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ ਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ , ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਨਾਂ ਹੇਠ ਸਰਕਾਰ ਵੱਲੋਂ ਪੁਲੀਸ ਨੂੰ ਗ਼ੈਰਅਦਾਲਤੀ ਹੱਤਿਆਵਾਂ ਕਰਨ ਦੀ ਖੁੱਲ੍ਹੀ ਛੁੱਟੀ ਦੇਣਾ ਬਹੁਤ ਹੀ ਖ਼ਤਰਨਾਕ ਵਰਤਾਰਾ ਹੈ। ਇਹ ਦਰਅਸਲ ਲੋਕ ਸੰਘਰਸ਼ਾਂ ਦੀ ਜਥੇਬੰਦਕ ਤਾਕਤ ਨੂੰ ਦਬਾਉਣ ਲਈ ਦਹਿਸ਼ਤ ਦਾ ਮਾਹੌਲ ਬਣਾਉਣ ਵਾਲਾ ਵਤੀਰਾ ਹੈ। ਉਨ੍ਹਾਂ ਇਸ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ, ਪ੍ਰੋ. ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਬਲਬੀਰ ਲੌਂਗੋਵਾਲ ਹਾਜ਼ਰ ਸਨ।

Advertisement
Advertisement
×