ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਨੂੰ ਸਮਰਪਿਤ ਇਤਿਹਾਸ ਕਾਨਫਰੰਸ ਸਮਾਪਤ 

ਦੇਸ਼ ਭਰ ਤੋਂ 200 ਵਿਦਵਾਨਾ ਨੇ ਸ਼ਿਰਕਤ ਕੀਤੀ: 72 ਖੋਜ ਪਰਚੇ ਪੜ੍ਹੇ ਗਏ
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਵਿਭਾਗ ਮੁਖੀ ਡਾ. ਸੰਦੀਪ ਕੌਰ। 
Advertisement

ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਸਫਲਤਾਪੂਰਵਕ ਸਮਾਪਤ ਹੋ ਗਈ। ਜਿਸ ਦੌਰਾਨ ਪੰਜਾਬ, ਚੰਡੀਗੜ੍ਹ, ਦਿੱਲੀ, ਜੰਮੂ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਹੋਰ ਹਿੱਸਿਆਂ ਨਾਲ ਸਬੰਧਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 200 ਪ੍ਰਤਿਨਿਧੀਆਂ ਨੇ ਹਿੱਸਾ ਲਿਆ। ਇਸ ਕਾਨਫਰੰਸ ’ਚ ਇਟਲੀ ਦੇ ਪ੍ਰਤਿਨਿਧੀਆਂ ਨੇ ਵੀ ਆਪਣੇ ਪੇਪਰ ਪੇਸ਼ ਕੀਤੇ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਸੁਖਦੇਵ ਸਿੰਘ ਸੋਹਲ ਨੇ ਵਿਦਾਇਗੀ ਭਾਸ਼ਣ ਦਿੱਤਾ। ਉਨ੍ਹਾਂ ਪ੍ਰਾਥਮਿਕ ਸਰੋਤਾਂ ਦਾ ਹਵਾਲਾ ਦਿੰਦੇ ਹੋਏ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਮੌਜੂਦਾ ਪ੍ਰਸੰਗ ਵਿੱਚ ਕੇਂਦਰਿਤ ਰੱਖ ਕੇ ਵਿਚਾਰ ਪੇਸ਼ ਕੀਤੇ। ਵਿਭਾਗ ਮੁਖੀ ਡਾ. ਸੰਦੀਪ ਕੌਰ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਪ੍ਰਾਚੀਨ, ਮੱਧਕਾਲੀਨ, ਆਧੁਨਿਕ ਅਤੇ ਪੰਜਾਬੀ ਸੈਕਸ਼ਨਾਂ ਦੇ ਪ੍ਰਧਾਨਾਂ ਨੇ ਆਪਣੇ-ਆਪਣੇ ਸੈਸ਼ਨਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ। ਕਾਨਫਰੰਸ ’ਚ 72 ਰਿਸਰਚ ਪੇਪਰ ਪੇਸ਼ ਕੀਤੇ ਗਏ। ਪ੍ਰਾਚੀਨ ਸੈਸ਼ਨ ਵਿੱਚ 6, ਮੱਧਕਾਲੀਨ ਵਿੱਚ 16, ਆਧੁਨਿਕ ਵਿੱਚ 29 ਅਤੇ ਪੰਜਾਬੀ ਸੈਸ਼ਨ ਵਿੱਚ 21 ਪਰਚੇ ਪੇਸ਼ ਹੋਏ। ਇਸ ਮੌਕੇ ਹੋਏ ਸਨਮਾਨ ਸਮਾਰੋਹ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਡਾ. ਦਲਜੀਤ ਸਿੰਘ ਨੇ ਧੰਨਵਾਦੀ ਮਤਾ ਪੇਸ਼ ਕੀਤਾ ਤੇ ਡਾ. ਪ੍ਰਨੀਤ ਕੌਰ ਢਿੱਲੋਂ ਨੇ ਮੰਚ ਸੰਚਾਲਨ ਕੀਤਾ।

Advertisement

Advertisement
Show comments